ਨਵੀਂ ਦਿੱਲੀ, 28 ਸਤੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ਅੰਦਰ ਕੱਚੇ ਤੇਲ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 98 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 95 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਰਾਜਧਾਨੀ ਦਿੱਲੀ ’ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਰਹੀ। ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਕੋਲਕਾਤਾ ’ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦਕਿ ਚੇਨਈ ’ਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।
ਕੌਮਾਂਤਰੀ ਬਾਜ਼ਾਰ ਅੰਦਰ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ ’ਚ ਬ੍ਰੈਂਟ ਕਰੂਡ 0.72 ਡਾਲਰ ਜਾਂ 0.75 ਫੀਸਦੀ ਦੇ ਵਾਧੇ ਨਾਲ 97.27 ਡਾਲਰ ਪ੍ਰਤੀ ਬੈਰਲ ’ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 0.85 ਡਾਲਰ ਜਾਂ 0.91 ਫੀਸਦੀ ਦੇ ਵਾਧੇ ਨਾਲ 94.53 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
