ਬਾਰਾਮੂਲਾ, 28 ਸਤੰਬਰ (ਹਿ. ਸ.)। ਬਾਰਾਮੂਲਾ ਜ਼ਿਲੇ ਦੇ ਸੋਪੋਰ ਦੇ ਸੈਦਪੋਰਾ ਇਲਾਕੇ ’ਚ ਵੀਰਵਾਰ ਨੂੰ ਦੂਜੇ ਦਿਨ ਵੀ ਅੱਤਵਾਦੀਆਂ ਦੀ ਤਲਾਸ਼ ’ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਰਹੀ। ਇਹ ਆਪਰੇਸ਼ਨ ਬੁੱਧਵਾਰ ਨੂੰ ਇਲਾਕੇ ’ਚ ਅੱਤਵਾਦੀਆਂ ਦੀ ਗਤੀਵਿਧੀ ਦੀ ਠੋਸ ਸੂਚਨਾ ਮਿਲਣ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਖਬਰ ਲਿਖੇ ਜਾਣ ਤੱਕ ਸੁਰੱਖਿਆ ਬਲਾਂ ਦਾ ਕਿਸੇ ਅੱਤਵਾਦੀ ਨਾਲ ਮੁਕਾਬਲਾ ਨਹੀਂ ਹੋਇਆ ਹੈ।
ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ’ਚ ਅੱਤਵਾਦੀਆਂ ਦੀ ਗਤੀਵਿਧੀ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਦੁਪਹਿਰ ਨੂੰ ਜੰਮੂ-ਕਸ਼ਮੀਰ ਪੁਲਿਸ, ਸੀ.ਆਰ.ਪੀ.ਐੱਫ., ਸੈਨਾ ਦੀ 22 ਆਰਆਰ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੋਪੋਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ), ਭਾਰਤੀ ਸੈਨਾ ਦੇ 22 ਆਰਆਰ ਦੇ ਕਮਾਂਡਿੰਗ ਅਫਸਰ ਦੇ ਨਾਲ ਸੀਆਰਪੀਐਫ ਦੇ ਉੱਚ ਅਧਿਕਾਰੀ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
