ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਹਿ. ਸ.)। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈ ੲ ੇਐਸ ਨੇ ਅੱਜ ਇੱਥੇ ਪਰਾਲੀ ਪ੍ਰਬੰਧਨ ਲਈ ਜਿ਼ਲ੍ਹੇ ਵਿਚ ਤਾਇਨਾਤ ਕੀਤੇ ਕਲਸਟਰ ਅਫ਼ਸਰਾਂ ਨਾਲ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਪ੍ਰਥਾ ਨੁੰ ਬੰਦ ਕਰਨ ਲਈ ਸਾਰੇ ਵਿਭਾਗ ਤਨਦੇਹੀ ਨਾਲ ਕੰਮ ਕਰਨ ।ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨ ਸਮਝਾਉਣ ਅਤੇ ਪਰਾਲੀ ਨਾ ਸਾੜਨ ਦੇ ਲਾਭ ਦੱਸਣ ਲਈ ਵਿਭਾਗ ਜਿਆਦਾ ਤੋਂ ਜਿਆਦਾ ਕਿਸਾਨ ਸਿਖਲਾਈ ਕੈਂਪ ਲਗਾਏ।
ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ ਇਸਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ਕਿਉਂਕਿ ਇਸ ਨਾਲ ਨਾ ਕੇਵਲ ਕਿਸਾਨ ਦੀ ਜਮੀਨ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ ਸਗੋਂ ਵਾਤਾਵਰਨ ਨੂੰ ਵੀ ਪ੍ਰਦੂਸ਼ਨ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਸੱਪਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਵਾਲਿਆਂ ਤੇ ਸਖ਼ਤ ਨਜਰ ਰਹੇਗੀ ਅਤੇ ਜ਼ੋ ਕੋਈ ਵੀ ਅਜਿਹਾ ਕਰੇਗਾ ਉਸਦੇ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਪਰਾਲੀ ਪ੍ਰਬੰਧਨ ਵਿਚ ਲੱਗੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜੇਕਰ ਉਨ੍ਹਾਂ ਦੇ ਕੰਮ ਕੁਤਾਹੀ ਰਹੀ ਤਾਂ ਉਨ੍ਹਾਂ ਦੇ ਖਿਲਾਫ ਵੀ ਪ੍ਰਸ਼ਾਸਨ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਲਈ ਕਿਸਾਨਾਂ ਨੁੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਾਂ ਅਤੇ ਤਕਨੀਕਾਂ ਦੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਉਪਲਬੱਧ ਮਸ਼ੀਨਾਂ ਦਾ ਪੂਰਾ ਇਸਤੇਮਾਲ ਹੋ ਸਕੇ। ਉਨ੍ਹਾਂ ਲੇ ਦੱਸਿਆ ਕਿ ਜਿ਼ਲ੍ਹੇ ਵਿਚ ਕਿਸਾਨਾਂ ਕੋਲ 7246 ਮਸ਼ੀਨਾਂ ਹਨ ਜਦ ਕਿ ਸਹਿਕਾਰਤਾ ਵਿਭਾਗ ਕੋਲ 443 ਮਸ਼ੀਨਾਂ ਉਪਲਬੱਧ ਹਨ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
