ਚੰਡੀਗੜ੍ਹ, 28 ਸਤੰਬਰ (ਹਿ. ਸ.)। ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਦੌਰਾਨ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪਹੁੰਚੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨਾਲ ਜੋ ਹੋਇਆ ਉਸ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ ਸੀ। ਝੂਠਾ ਕੇਸ ਦਰਜ ਕੀਤਾ ਗਿਆ।ਉਨ੍ਹਾਂ ਕਿਹਾ ਕਿ ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਅੰਤ ਤੱਕ ਲੜਾਂਗੇ। ਲੋਕ ਜਾਣਦੇ ਹਨ ਕਿ ਸੱਚ ਕੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਰਾਜਪਾਲ ਇਸ ਮਾਮਲੇ ਦਾ ਨੋਟਿਸ ਲੈਣਗੇ।
ਇਸ ਤੋਂ ਪਹਿਲਾਂ ਗ੍ਰਿਫਤਾਰੀ ਤੋਂ ਬਾਅਦ ਪੁਲਸ ਵਿਧਾਇਕ ਨੂੰ ਜਲਾਲਾਬਾਦ ਲੈ ਗਈ ਸੀ। ਮੈਡੀਕਲ ਜਾਂਚ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਵਿਧਾਇਕ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਪੁਲਿਸ ਦਾ ਕਹਿਣਾ ਹੈ ਕਿ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਦੋ ਦਿਨ ਦਾ ਹੀ ਰਿਮਾਂਡ ਮਿਲਿਆ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਵਿਧਾਇਕ ਖਹਿਰਾ ਕੋਲੋਂ ਮੋਬਾਈਲ ਅਤੇ ਕੁਝ ਸਿਮ ਬਰਾਮਦ ਕਰਨੇ ਹਨ।ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਉਥੇ ਨਾਅਰੇਬਾਜ਼ੀ ਵੀ ਕੀਤੀ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
