ਪੁੰਛ, 30 ਸਤੰਬਰ (ਹਿ. ਸ.)। ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਪਿੰਡ ਢਾਂਗੜੀ ‘ਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੇ ਸਿਲਸਿਲੇ ‘ਚ ਪੁੰਛ ਜ਼ਿਲੇ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ।
ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪੁਲਿਸ ਦੀ ਮਦਦ ਨਾਲ ਐੱਨ. ਆਈ. ਏ. ਦੀਆਂ ਕਈ ਟੀਮਾਂ ਨੇ ਸ਼ਨੀਵਾਰ ਨੂੰ ਪੁੰਛ ਜ਼ਿਲ੍ਹੇ ਵਿੱਚ ਚਾਰ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਫਿਲਹਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਨ. ਆਈ. ਏ. ਪਹਿਲਾਂ ਹੀ ਪੁੰਛ ਜ਼ਿਲ੍ਹੇ ਦੇ ਗੁਰਸਾਈ ਪਿੰਡ ਦੇ ਦੋ ਲੋਕਾਂ ਖ਼ਿਲਾਫ਼ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਮਾਮਲੇ ਵਿੱਚ ਕੇਸ ਦਰਜ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ 1 ਜਨਵਰੀ ਨੂੰ ਪਿੰਡ ਢਾਂਗੜੀ ‘ਚ ਹੋਏ ਅੱਤਵਾਦੀ ਹਮਲੇ ‘ਚ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ 13 ਜ਼ਖਮੀ ਹੋ ਗਏ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
