ਨਵੀਂ ਦਿੱਲੀ, 01 ਅਕਤੂਬਰ (ਹਿ. ਸ.)। ਤੇਲ ਮਾਰਕੀਟਿੰਗ ਕੰਪਨੀਆਂ ਨੇ ਨਵੇਂ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐੱਲ.ਪੀ. ਜੀ. ਸਿਲੰਡਰ ਦੀ ਕੀਮਤ ’ਚ 209 ਰੁਪਏ ਵਾਧਾ ਕੀਤਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਸ਼ਨੀਵਾਰ ਨੂੰ ਵੱਡਾ ਵਾਧਾ ਕਰਦਿਆਂ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 209 ਰੁਪਏ ਤੱਕ ਵਧਾ ਦਿੱਤੀ ਹੈ, ਜਿਸ ਦੇ ਨਤੀਜੇ ਵਜੋਂ ਦਿੱਲੀ ਵਿੱਚ ਪ੍ਰਚੂਨ ਕੀਮਤ 1,731.50 ਰੁਪਏ ਵਧ ਗਈ ਹੈ। ਇਹ ਕੀਮਤ ਵਾਧਾ ਅੱਜ ਤੋਂ ਲਾਗੂ ਹੋ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1,522.50 ਰੁਪਏ ਸੀ।
ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 30 ਅਗਸਤ ਨੂੰ ਕੇਂਦਰ ਸਰਕਾਰ ਨੇ ਦੇਸ਼ ਦੀਆਂ ਔਰਤਾਂ ਨੂੰ ਰੱਖੜੀ ਦੇ ਤੋਹਫ਼ੇ ਵਜੋਂ ਘਰੇਲੂ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ। ਉਸ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋ ਦੇ ਵਪਾਰਕ ਐੱਲਪੀਜੀ ਸਿਲੰਡਰ ਦੀ ਕੀਮਤ 158 ਰੁਪਏ ਘਟਾ ਦਿੱਤੀ ਸੀ।
ਜ਼ਿਕਰਯੋਗ ਹੈਕਿ ਵਪਾਰਕ ਐੱਲ. ਪੀ. ਜੀ. ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਰੀਕ ਤੋਂ ਸੋਧੀਆਂ ਜਾਂਦੀਆਂ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
