ਨਵੀਂ ਦਿੱਲੀ, 01 ਅਕਤੂਬਰ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਨੀਲਗਿਰੀ ਜ਼ਿਲੇ ‘ਚ ਬੱਸ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫਤਰ ਨੇ ਐਕਸ ‘ਤੇ ਕਿਹਾ, ਤਾਮਿਲਨਾਡੂ ਦੇ ਨੀਲਗਿਰੀ ਜ਼ਿਲੇ ਦੇ ਕੂਨੂਰ ਦੇ ਨੇੜੇ ਇੱਕ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖ ਹੈ। ਪ੍ਰਧਾਨ ਮੰਤਰੀ ਦੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਉਨ੍ਹਾਂ ਦੀ ਪ੍ਰਾਰਥਨਾ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣ। ਪੀਐੱਮਐੱਨਆਰਐੱਫ ਵਲੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤਾ ਜਾਵੇਗੀ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਤਾਮਿਲਨਾਡੂ ਦੇ ਨੀਲਗਿਰੀ ਜ਼ਿਲੇ ‘ਚ ਕੂਨੂਰ ਨੇੜੇ ਇਕ ਟੂਰਿਸਟ ਬੱਸ ਦੇ ਤਿੱਖੇ ਮੋੜ ‘ਤੇ ਡਿੱਗਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਹਾਦਸੇ ਦੇ ਸਮੇਂ ਬੱਸ ਵਿੱਚ 55 ਯਾਤਰੀ ਸਵਾਰ ਸਨ ਅਤੇ ਉਹ ਤੇਨਕਾਸੀ ਜਾ ਰਹੇ ਸਨ। ਹੈਅਰਪਿਨ ਮੋੜ ‘ਤੇ ਡਰਾਈਵਰ ਦਾ ਕੰਟਰੋਲ ਗੁਆਉਣ ਕਾਰਨ ਬੱਸ ਖਾਈ ‘ਚ ਜਾ ਡਿੱਗੀ।
