ਪੱਟੀ/ਤਰਨਤਾਰਨ, 01 ਅਕਤੂਬਰ (ਹਿ. ਸ.)। ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ’ਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਇਤਿਹਾਸਕ ਪਿੰਡ ਕੈਰੋਂ ਵਿਖੇ ਬਲਜਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਦਰਜਨਾਂ ਪਰਿਵਾਰਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਇਸ ਮੌਕੇ ਹੋਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਭਾਜਪਾ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਭਾਜਪਾ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਵਿੱਚ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਅਹੁਦੇ ਦਿੱਤੇ ਜਾਂਦੇ ਹਨ ਅਤੇ ਭਾਜਪਾ ਵਿੱਚ ਭਾਈ-ਭਤੀਜਾਵਾਦ ਦੀ ਕੋਈ ਥਾਂ ਨਹੀਂ ਹੈ।
ਉਨਾਂ ਹੋਰ ਕਿਹਾ ਕਿ ਮਾਝੇ ਵਿੱਚ ਭਾਜਪਾ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ ਅਤੇ ਜਿਸ ਤਰ੍ਹਾਂ ਲੋਕ ਧੜਾਧੜ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਉਸ ਤੋਂ ਸਾਫ ਸਾਫ ਪਤਾ ਲੱਗਦਾ ਹੈ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਭਾਜਪਾ ਦਾ ਹੈ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਭਾਜਪਾ ਵਿੱਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਨੂੰ ਪਾਰਟੀ ਦੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
