ਰਾਜੌਰੀ, 03 ਅਕਤੂਬਰ। ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਸੂਮ ਅਤੇ ਬਰੋਹ ਪਿੰਡਾਂ ਦੇ ਜੰਗਲੀ ਖੇਤਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਸੋਮਵਾਰ ਨੂੰ ਭਾਰਤੀ ਫੌਜਠ ਜੰਮੂ-ਕਸ਼ਮੀਰ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੇ ਸ਼ੱਕ ਦੇ ਆਧਾਰ ‘ਤੇ ਸੂਮ ਅਤੇ ਬਰੋਹ ਪਿੰਡਾਂ ਦੇ ਜੰਗਲੀ ਖੇਤਰਾਂ ਨੂੰ ਘੇਰਾ ਪਾ ਕੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਇਸ ਦੌਰਾਨ ਸੋਮਵਾਰ ਦੇਰ ਸ਼ਾਮ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ ਰਾਤ ਤੱਕ ਜ਼ਬਰਦਸਤ ਗੋਲੀਬਾਰੀ ਜਾਰੀ ਰਹੀ। ਇਸ ‘ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਦੋਵਾਂ ਨੂੰ ਰਾਜੌਰੀ ਦੇ ਆਰਮੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮੰਗਲਵਾਰ ਸਵੇਰੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ ਮੁਹਿੰਮ ਤੇਜ਼ ਕਰ ਦਿੱਤੀ।
