ਚੰਡੀਗੜ੍ਹ, 03 ਅਕਤੂਬਰ (ਹਿ. ਸ.)। ਚੰਡੀਗੜ੍ਹ ਦੇ ਸੈਕਟਰ 27 ਵਿੱਚ ਹਰਿਆਣਾ ਦੇ ਐਡਵੋਕੇਟ ਜਨਰਲ ਦੀ ਕਾਰ ਇੱਕ ਨੌਜਵਾਨ ਅਤੇ ਇੱਕ ਲੜਕੀ ਨੂੰ ਟੱਕਰ ਮਾਰ ਕੇ ਦਰੱਖਤ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਮੰਗਲਵਾਰ ਸਵੇਰੇ ਕਰੀਬ 10 ਵਜੇ ਦੀ ਹੈ।
ਵਕੀਲ ਸਮੇਤ ਤਿੰਨੋਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਹਾਦਸਾਗ੍ਰਸਤ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਕਾਰ ਨੇ ਪਹਿਲਾਂ ਇਕ ਨੌਜਵਾਨ ਅਤੇ ਲੜਕੀ ਨੂੰ ਟੱਕਰ ਮਾਰੀ ਸੀ। ਇਸ ਤੋਂ ਬਾਅਦ ਕਾਰ ਥੋੜ੍ਹੀ ਦੂਰ ਜਾ ਕੇ ਦਰੱਖਤ ਨਾਲ ਜਾ ਟਕਰਾਈ। ਕਾਰ ਚਾਲਕ ਵਕੀਲ ਵੀ ਜ਼ਖ਼ਮੀ ਹੋ ਗਿਆ ਹੈ। ਫਿਲਹਾਲ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
