ਸ਼੍ਰੀ ਚਮਕੌਰ ਸਾਹਿਬ, 03 ਅਕਤੂਬਰ (ਹਿ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਚਮਕੌਰ ਸਹਿਬ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਾਈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਕਿਸਾਨ ਦੀ ਫਸਲ ਮੰਡੀ ‘ਚ ਆਵੇਗੀ ਉਦੋਂ ਹੀ ਪੈਸੇ ਖਾਤੇ ‘ਚ ਆ ਜਾਣਗੇ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਕਿਸਾਨ ਫਸਲ ਨੂੰ ਕਰਦਾ ਹੈ, ਅਸੀਂ ਵੀ ਉਨ੍ਹਾਂ ਹੀ ਕਰਾਂਗੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
