ਬਟਾਲਾ, 05 ਅਕਤੂਬਰ (ਹਿ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਸਫਲ ਉਪਰਾਲੇ ਕੀਤੇ ਦਾ ਰਹੇ ਹਨ। ਜਿਸ ਤਹਿਤ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੀ ਤਨਖਾਹਾਂ ਵਿੱਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਖੇਡ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਯਤਨ ਕੀਤੇ ਜਾ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਖੇਡ ਵਿਭਾਗ ਅਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਅਧੀਨ ਸੂਬੇ ਦੇ ਸਮੂਹ ਜ਼ਿਲਿ੍ਹਆਂ ਵਿੱਚ ਤਾਇਨਾਤ ਐਗਜ਼ੀਕਿਊਟਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਧਾ ਕੇ 35000 ਰੁਪਏ, ਐਗਜ਼ੀਕਿਊਟਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਅਤੇ ਐਗਜ਼ੀਕਿਊਟਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿੱਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਹਾਂਗਜ਼ੂ (ਚੀਨ) ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਪ੍ਰਵੇਸ਼ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨਾਂ ਜਿੱਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਡੇ ਦੇਸ਼ ਲਈ ਬਹੁਤ ਹੀ ਮਾਣ ਵਾਲੇ ਅਤੇ ਇਤਿਹਾਸਕ ਪਲ ਹਨ ਕਿਉਂ ਜੋ ਸਾਡੀ ਹਾਕੀ ਟੀਮ ਨੇ ਸੈਮੀ-ਫਾਈਨਲ ਵਿੱਚ ਦੱਖਣੀ ਕੋਰੀਆ ਦੀ ਟੀਮ ਨੂੰ 5-3 ਦੇ ਫਰਕ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਦਸਤਕ ਦੇ ਦਿੱਤੀ ਹੈ। ਉਨਾਂ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਆਪਣੀ ਮਿਹਨਤ ਦਾ ਲੋਹਾ ਮਨਵਾ ਰਹੇ ਹਨ।
ਹਿੰਦੂਸਥਾਨ ਸਮਾਚਾਰ /ਦਵਿੰਦਰ /ਸੰਜੀਵ
