ਰਾਏਪੁਰ, 06 ਅਕਤੂਬਰ । ਮਹਾਦੇਵ ਬੈਟਿੰਗ ਐਪ ਮਾਮਲੇ ‘ਚ ਰਣਬੀਰ ਕਪੂਰ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬਾਲੀਵੁੱਡ ਅਦਾਕਾਰਾ ਸ਼੍ਰਧਾ ਕਪੂਰ ਨੂੰ ਸੰਮਨ ਭੇਜਿਆ ਹੈ। ਅਦਾਕਾਰਾ ਨੂੰ ਅੱਜ (ਸ਼ੁੱਕਰਵਾਰ) ਰਾਏਪੁਰ ਸਥਿਤ ਈਡੀ ਦਫ਼ਤਰ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਈਡੀ ਨੇ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਰਣਬੀਰ ਕਪੂਰ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ। ਜਿਸ ‘ਤੇ ਰਣਬੀਰ ਨੇ 2 ਹਫਤਿਆਂ ਦਾ ਸਮਾਂ ਮੰਗਿਆ ਹੈ। ਕਾਮੇਡੀਅਨ ਕਪਿਲ ਸ਼ਰਮਾ, ਹਿਨਾ ਖਾਨ ਅਤੇ ਹੁਮਾ ਕੁਰੈਸ਼ੀ ਨੂੰ ਵੀ ਈਡੀ ਨੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਿਹਾ ਹੈ। ਈਡੀ ਮੁਤਾਬਕ ਤਿੰਨਾਂ ਕਲਾਕਾਰਾਂ ਨੂੰ ਸੰਮਨ ਭੇਜੇ ਗਏ ਹਨ ਅਤੇ ਉਨ੍ਹਾਂ ਨੂੰ ਏਜੰਸੀ ਦੇ ਰਾਏਪੁਰ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਦੱਸ ਦਈਏ ਕਿ ਮਹਾਦੇਵ ਬੈਟਿੰਗ ਐਪ ਮਾਮਲੇ ‘ਚ ਈਡੀ ਨੇ ਅਭਿਨੇਤਾ ਰਣਬੀਰ ਕਪੂਰ ਨੂੰ ਸੰਮਨ ਭੇਜ ਕੇ 6 ਅਕਤੂਬਰ ਨੂੰ ਰਾਏਪੁਰ ਦੇ ਖੇਤਰੀ ਦਫਤਰ ‘ਚ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਸੀ। ਅਦਾਕਾਰ ਰਣਬੀਰ ਨੇ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ।
