ਬ੍ਰਿਟਿਸ਼ ਕੋਲੰਬੀਆ, 07 ਅਕਤੂਬਰ। ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਚਿਲੀਵੈਕ ਸ਼ਹਿਰ ਵਿੱਚ ਵਾਪਰਿਆ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਟਵਿਨ ਇੰਜਣ ਵਾਲਾ ਜਹਾਜ਼ (ਪਾਈਪਰ ਪੀਏ-34) ਸੇਨੇਕਾ ਸਥਾਨਕ ਹਵਾਈ ਅੱਡੇ ਨੇੜੇ ਇਕ ਮੋਟਲ ਦੇ ਪਿੱਛੇ ਦਰੱਖਤਾਂ ਅਤੇ ਝਾੜੀਆਂ ’ਚ ਹਾਦਸਾਗ੍ਰਸਤ ਹੋ ਗਿਆ। ਚਿਲੀਵੈਕ ਸ਼ਹਿਰ ਵੈਨਕੂਵਰ ਤੋਂ ਲਗਭਗ 100 ਕਿਲੋਮੀਟਰ (62 ਮੀਲ) ਪੂਰਬ ਵੱਲ ਹੈ। ਕੈਨੇਡੀਅਨ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ‘ਚ ਪਾਇਲਟ ਸਮੇਤ ਜਹਾਜ਼ ‘ਚ ਸਵਾਰ ਤਿੰਨੋਂ ਲੋਕਾਂ ਦੀ ਮੌਤ ਹੋ ਗਈ। ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਅਨੁਸਾਰ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ।
