ਨਵੀਂ ਦਿੱਲੀ, 07 ਅਕਤੂਬਰ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀਐਸਟੀ ਕੌਂਸਲ ਦੀ 52ਵੀਂ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿੱਤ ਮੰਤਰੀਆਂ ਨੇ ਹਿੱਸਾ ਲਿਆ ਹੈ। ਇਹ ਬੈਠਕ ਨਵੀਂ ਦਿੱਲੀ ਦੇ ਸੁਸ਼ਮਾ ਸਵਰਾਜ ਭਵਨ ‘ਚ ਹੋ ਰਹੀ ਹੈ।
ਵਿੱਤ ਮੰਤਰਾਲੇ ਨੇ ਸ਼ਨੀਵਾਰ ਨੂੰ ਐਕਸ ਪੋਸਟ ਨੂੰ ਦੱਸਿਆ ਕਿ ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਕੌਂਸਲ ਦੀ 52ਵੀਂ ਮੀਟਿੰਗ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਵਿੱਚ ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਤੋਂ ਇਲਾਵਾ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿੱਤ ਮੰਤਰੀ ਅਤੇ ਕੇਂਦਰ ਅਤੇ ਰਾਜਾਂ ਦੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ।
ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਈਵੀ ਬੈਟਰੀ, ਬੀਮਾ ਕੰਪਨੀਆਂ ਅਤੇ ਮਿਲੇਟਸ ਉੱਤੇ ਲੱਗਣ ਵਾਲੀਆਂ ਜੀਐਸਟੀ ਦਰਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਜੀਐਸਟੀ ਕੌਂਸਲ ਦੀ ਫਿਟਮੈਂਟ ਕਮੇਟੀ ਨੇ ਮਿਲੇਟਸ ’ਤੇ ਜੀਐਸਟੀ ਨੂੰ 18 ਫੀਸਦੀ ਤੋਂ ਘਟਾ ਕੇ 12 ਫੀਸਦੀ ਕਰਨ ਦੀ ਸਿਫਾਰਿਸ਼ ਕੀਤੀ ਹੈ, ਜਦੋਂ ਕਿ ਮਿਲੇਟਸ ਆਟੇ ਨੂੰ ਖੁੱਲ੍ਹੇ ‘ਚ ਵੇਚਣ ‘ਤੇ ਜੀਰੋ ਜੀ.ਐੱਸ.ਟੀ. ਲਗਾਉਣ ਦੀ ਗੱਲ ਆਖੀ ਗਈ ਹੈ।
