cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਭਗਵੰਤ ਮਾਨ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ
Regional

ਭਗਵੰਤ ਮਾਨ ਨੇ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ

CliQ INDIA
Last updated: October 11, 2023 10:56 am
CliQ INDIA
Share
3 Min Read
SHARE

ਬਠਿੰਡਾ, 08 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਵਿਕਸਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਅੱਜ ਇੱਥੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲਵੇ ਦੇ ਧੁਰੇ ਵਜੋਂ ਜਾਣੇ ਜਾਂਦੇ ਇਸ ਜ਼ਿਲ੍ਹੇ ਨੂੰ ਆਉਣ ਵਾਲੇ ਮਹੀਨਿਆਂ ਵਿੱਚ ਮੁਕੰਮਲ ਰੂਪ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਵੱਡੀ ਰਾਹਤ ਹੋਵੇਗੀ ਕਿਉਂਕਿ ਇਸ ਨਾਲ ਕੀਮਤੀ ਮਨੁੱਖੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸੇ ਵਾਪਰਦੇ ਹਨ ਜਿਸ ਨਾਲ ਲੋਕਾਂ ਦੀ ਜਾਨ ਨੂੰ ਖਤਰਾ ਬਣਿਆ ਹੋਇਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਲਗਭਗ 1000 ਏਕੜ ਜ਼ਮੀਨ ਜਿੱਥੇ ਖਾਲੀ ਥਾਂ ਉੱਤੇ ਸੁਆਹ ਡੰਪ ਕੀਤੀ ਗਈ ਸੀ, ਨੂੰ ਇਲਾਕੇ ਦੇ ਲੋਕਾਂ ਦੇ ਹਿੱਤ ਵਿੱਚ ਵਰਤਣ ਦੀ ਲੋੜ ਹੈ। ਭਗਵੰਤ ਮਾਨ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਉਦਯੋਗ ਵਿਭਾਗਾਂ ਨੂੰ ਕਿਹਾ ਕਿ ਉਹ ਸਾਂਝੇ ਤੌਰ ”ਤੇ ਵਿਆਪਕ ਜਨਤਕ ਹਿੱਤਾਂ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਕਰਨ ਲਈ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਜ਼ਮੀਨ ਸੂਬੇ ਦੀ ਸੰਪਤੀ ਹੈ ਅਤੇ ਇਸ ਦੀ ਵਰਤੋਂ ਅਜਿਹੇ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਇਹ ਸੂਬੇ ਅਤੇ ਖਾਸ ਤੌਰ ”ਤੇ ਬਠਿੰਡਾ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਵੱਲੋਂ ਤਿਆਰ ਕੀਤੇ ਜਾਣ ਵਾਲੀ ਰੂਪ ਰੇਖਾ ਵਿੱਚ ਇਸ ਜ਼ਮੀਨ ਦੀ ਸੁਚੱਜੀ ਵਰਤੋਂ ਦੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਬਠਿੰਡਾ, ਸੂਬੇ ਦਾ ਇੱਕ ਪ੍ਰਮੁੱਖ ਸ਼ਹਿਰ ਹੈ ਅਤੇ ਇਹ ਜ਼ਮੀਨ ਇੱਕ ਪਾਸੇ ਸ਼ਹਿਰ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਦੂਜੇ ਪਾਸੇ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਬਹੁਤ ਕਾਰਗਰ ਸਾਬਤ ਹੋ ਸਕਦੀ ਹੈ।

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਮੁੱਖ ਮੰਤਰੀ ਨਾਲ ਸਿੱਕਮ ਵਿੱਚ ਹੋਏ ਨੁਕਸਾਨ ਬਾਰੇ ਕੀਤੀ ਚਰਚਾ
Next Article ਅੱਤੀਬੇਲੇ ਪਟਾਕਾ ਗੋਦਾਮ ਵਿੱਚ ਹਾਦਸੇ ‘ਚ 14 ਲੋਕਾਂ ਦੀ ਮੌਤ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?