ਨਵੀਂ ਦਿੱਲੀ, 09 ਅਕਤੂਬਰ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਕੁਝ ਵਾਧਾ ਹੋਇਆ ਹੈ। ਬ੍ਰੈਂਟ ਕਰੂਡ ਦੀ ਕੀਮਤ 88 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 87 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪਹਿਲੇ ਦਿਨ ਸ਼ੁਰੂਆਤੀ ਕਾਰੋਬਾਰ ’ਚ ਬ੍ਰੈਂਟ ਕਰੂਡ 3.16 ਡਾਲਰ ਜਾਂ 3.14 ਫੀਸਦੀ ਦੇ ਵਾਧੇ ਨਾਲ 87.74 ਡਾਲਰ ਪ੍ਰਤੀ ਬੈਰਲ ‘ਤੇ ਹੈ। ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂ.ਟੀ.ਆਈ.) ਕਰੂਡ ਵੀ 3.36 ਡਾਲਰ ਜਾਂ 4.06 ਫੀਸਦੀ ਵਧ ਕੇ 86.15 ਡਾਲਰ ਪ੍ਰਤੀ ਬੈਰਲ ‘ਤੇ ਸਥਿਰ ਹੈ।
