ਨਵੀਂ ਦਿੱਲੀ, 13 ਅਕਤੂਬਰ। ਗਲੋਬਲ ਬਾਜ਼ਾਰ ਤੋਂ ਅੱਜ ਕਮਜ਼ੋਰ ਸੰਕੇਤ ਮਿਲ ਰਹੇ ਹਨ। ਅਮਰੀਕੀ ਮਹਿੰਗਾਈ ਅੰਕੜੇ ਉਮੀਦ ਤੋਂ ਵੱਧ ਹੋਣ ਕਾਰਨ ਵਾਲ ਸਟ੍ਰੀਟ ਸੂਚਕਾਂਕ ਪਿਛਲੇ ਸੈਸ਼ਨ ਦੌਰਾਨ ਗਿਰਾਵਟ ਨਾਲ ਬੰਦ ਹੋਏ। ਹਾਲਾਂਕਿ, ਡਾਓ ਜੌਂਸ ਫਿਊਚਰਜ਼ ਅੱਜ ਮਾਮੂਲੀ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ। ਪਿਛਲੇ ਸੈਸ਼ਨ ਦੌਰਾਨ ਦਬਾਅ ਹੇਠ ਕਾਰੋਬਾਰ ਕਰਨ ਤੋਂ ਬਾਅਦ ਯੂਰਪੀ ਬਾਜ਼ਾਰ ਵੀ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਇਸ ਦੇ ਨਾਲ ਹੀ ਅੱਜ ਏਸ਼ੀਆਈ ਬਾਜ਼ਾਰ ਵੀ ਦਬਾਅ ‘ਚ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ।
ਪਿਛਲੇ ਸੈਸ਼ਨ ਦੌਰਾਨ ਵਾਲ ਸਟ੍ਰੀਟ ‘ਤੇ ਲਗਾਤਾਰ 4 ਦਿਨਾਂ ਤੋਂ ਚੱਲੀ ਆ ਰਹੀ ਤੇਜ਼ੀ ‘ਤੇ ਵਿਰਾਮ ਆ ਗਿਆ। ਉਮੀਦ ਤੋਂ ਜ਼ਿਆਦਾ ਮਹਿੰਗਾਈ ਦਰ ਅਤੇ ਵੱਧਦੇ ਬਾਂਡ ਯੀਲਡ ਕਾਰਨ ਅਮਰੀਕੀ ਬਾਜ਼ਾਰ ਵੀ ਦਬਾਅ ‘ਚ ਨਜ਼ਰ ਆਇਆ। ਐੱਸ. ਐਂਡ ਪੀ. 500 ਇੰਡੈਕਸ 0.62 ਫੀਸਦੀ ਦੀ ਗਿਰਾਵਟ ਨਾਲ 4,349.61 ‘ਤੇ, ਨੈਸਡੈਕ 0.63 ਫੀਸਦੀ ਦੀ ਗਿਰਾਵਟ ਨਾਲ 13,574.22 ਅੰਕਾਂ ਦੇ ਪੱਧਰ ‘ਤੇ ਬੰਦ। ਉਥੇ ਹੀ ਡਾਓ ਜੌਂਸ ਫਿਊਚਰਜ਼ 0.09 ਫੀਸਦੀ ਦੇ ਮਜ਼ਬੂਤੀ ਨਾਲ 33,662.58 ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ।
ਯੂਰਪੀ ਬਾਜ਼ਾਰ ਵੀ ਪਿਛਲੇ ਸੈਸ਼ਨ ਦੌਰਾਨ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਐੱਫਟੀਐੱਸਈ ਇੰਡੈਕਸ 0.32 ਫੀਸਦੀ ਮਜ਼ਬੂਤੀ ਨਾਲ 7,644.78 ‘ਤੇ ਬੰਦ ਹੋਇਆ। ਦੂਜੇ ਪਾਸੇ ਸੀਏਸੀ ਸੂਚਕਾਂਕ 0.38 ਫੀਸਦੀ ਦੀ ਗਿਰਾਵਟ ਨਾਲ 7,104.53 ਅੰਕ ‘ਤੇ ਅਤੇ ਡੀਏਐਕਸ ਇੰਡੈਕਸ 0.23 ਫੀਸਦੀ ਦੀ ਕਮਜ਼ੋਰੀ ਨਾਲ 15,425.03 ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰ ‘ਚ ਅੱਜ ਵੀ ਦਬਾਅ ਦੀ ਸਥਿਤੀ ਹੈ। ਛੁੱਟੀ ਦੇ ਕਾਰਨ ਅੱਜ ਸੈੱਟ ਕੰਪੋਜ਼ਿਟ ਇੰਡੈਕਸ ਵਿੱਚ ਕੋਈ ਕਾਰੋਬਾਰ ਨਹੀਂ ਹੋ ਰਿਹਾ ਹੈ। ਗਿਫਟ ਨਿਫਟੀ 0.29 ਫੀਸਦੀ ਦੀ ਮਜ਼ਬੂਤੀ ਨਾਲ 19,731.50 ਅੰਕ ਦੇ ਪੱਧਰ ‘ਤੇ ਅਤੇ ਜਕਾਰਤਾ ਕੰਪੋਜ਼ਿਟ ਇੰਡੈਕਸ 0.06 ਫੀਸਦੀ ਮਜ਼ਬੂਤੀ ਨਾਲ 6,939.60 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
ਦੂਜੇ ਪਾਸੇ ਨਿਕੇਈ ਇੰਡੈਕਸ 172.97 ਅੰਕ ਜਾਂ 0.53 ਫੀਸਦੀ ਦੀ ਗਿਰਾਵਟ ਨਾਲ 32,321.69 ਅੰਕਾਂ ਦੇ ਪੱਧਰ ‘ਤੇ, ਸਟ੍ਰੇਟਸ ਟਾਈਮਜ਼ ਇੰਡੈਕਸ 0.85 ਫੀਸਦੀ ਡਿੱਗ ਕੇ 3,191.29 ਅੰਕਾਂ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ ‘ਚ 376.25 ਅੰਕ ਜਾਂ 2.06 ਫੀਸਦੀ ਦੀ ਵੱਡੀ ਗਿਰਾਵਟ ਨਾਲ 17,861.96 ਅੰਕਾਂ ਦੇ ਪੱਧਰ ‘ਤੇ, ਕੋਸਪੀ ਇੰਡੈਕਸ 0.91 ਫੀਸਦੀ ਡਿੱਗ ਕੇ 2,457.22 ਅੰਕਾਂ ਦੇ ਪੱਧਰ ‘ਤੇ, ਤਾਈਵਾਨ ਵੇਟਿਡ ਇੰਡੈਕਸ 0.43 ਫੀਸਦੀ ਦੀ ਗਿਰਾਵਟ ਨਾਲ 16,753 ਅੰਕਾਂ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.65 ਫੀਸਦੀ ਦੀ ਗਿਰਾਵਟ ਨਾਲ 3,087.97 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ।
