ਕਾਬੁਲ, 13 ਅਕਤੂਬਰ। ਅਫਗਾਨਿਸਤਾਨ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਧਰਤੀ ਹਿੱਲ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ। ਇਸ ਦਾ ਕੇਂਦਰ ਅਫਗਾਨਿਸਤਾਨ ਵਿਚ 50 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਗਰੀਬੀ ਨਾਲ ਜੂਝ ਰਹੇ ਅਫਗਾਨਿਸਤਾਨ ‘ਚ ਇਕ ਹਫਤੇ ‘ਚ ਦੂਜੀ ਵਾਰ ਭੂਚਾਲ ਆਇਆ ਹੈ। ਹਾਲਾਂਕਿ, ਸ਼ੁੱਕਰਵਾਰ ਸਵੇਰੇ 6:39 ਵਜੇ (ਭਾਰਤੀ ਸਮੇਂ ਅਨੁਸਾਰ) ਆਏ ਤਾਜ਼ਾ ਭੂਚਾਲ ਦੇ ਝਟਕਿਆਂ ਕਾਰਨ ਕੁਝ ਲੋਕ ਡਰ ਗਏ ਅਤੇ ਘਰਾਂ ਤੋਂ ਬਾਹਰ ਆ ਗਏ। ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਆਏ ਭੂਚਾਲ ਕਾਰਨ 4000 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ।
