ਨਵੀਂ ਦਿੱਲੀ, 16 ਅਕਤੂਬਰ (ਹਿ. ਸ.)। ਗਲੋਬਲ ਬਾਜ਼ਾਰ ਤੋਂ ਅੱਜ ਕਮਜ਼ੋਰ ਸੰਕੇਤ ਮਿਲ ਰਹੇ ਹਨ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਅਮਰੀਕੀ ਬਾਜ਼ਾਰ ‘ਚ ਦਬਾਅ ਰਿਹਾ, ਜਿਸ ਕਾਰਨ ਵਾਲ ਸਟ੍ਰੀਟ ਸੂਚਕਾਂਕ ਮਿਲੇ-ਜੁਲੇ ਨਤੀਜਿਆਂ ਨਾਲ ਬੰਦ ਹੋਏ। ਡਾਓ ਜੌਂਸ ਫਿਊਚਰਜ਼ ਅੱਜ ਮਾਮੂਲੀ ਵਾਧੇ ਨਾਲ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਯੂਰਪੀ ਬਾਜ਼ਾਰ ਸੂਚਕ ਅੰਕ ਵੀ ਪਿਛਲੇ ਸੈਸ਼ਨ ਦੌਰਾਨ ਵੱਡੇ ਘਾਟੇ ਨਾਲ ਬੰਦ ਹੋਏ। ਇਸੇ ਤਰ੍ਹਾਂ ਅੱਜ ਏਸ਼ੀਆਈ ਬਾਜ਼ਾਰਾਂ ‘ਚ ਵੀ ਲਗਾਤਾਰ ਦਬਾਅ ਬਣਿਆ ਹੋਇਆ ਹੈ।
ਕਮਜ਼ੋਰ ਖਪਤਕਾਰਾਂ ਦੀਆਂ ਭਾਵਨਾਵਾਂ ਅਤੇ ਮੱਧ ਪੂਰਬ ਦੇ ਤਣਾਅ ਦੇ ਕਾਰਨ ਪਿਛਲੇ ਸੈਸ਼ਨ ਦੌਰਾਨ ਵਾਲ ਸਟ੍ਰੀਟ ਦਬਾਅ ਹੇਠ ਰਿਹਾ। ਡਾਓ ਜੋਂਸ ਮਾਮੂਲੀ ਵਾਧੇ ਨਾਲ ਬੰਦ ਹੋਇਆ, ਜਦੋਂ ਕਿ ਨੈਸਡੈਕ ਅਤੇ ਐਸਐਂਡਪੀ 500 ਸੂਚਕਾਂਕ ਘਾਟੇ ਨਾਲ ਬੰਦ ਹੋਏ। ਐੱਸਐਂਡਪੀ 500 ਇੰਡੈਕਸ 0.50 ਫੀਸਦੀ ਦੀ ਕਮਜ਼ੋਰੀ ਨਾਲ 4,327.78 ‘ਤੇ, ਨੈਸਡੈਕ 166.98 ਅੰਕ ਜਾਂ 1.23 ਫੀਸਦੀ ਦੀ ਕਮਜ਼ੋਰੀ ਨਾਲ 13,407.23 ਅੰਕ ਦੇ ਪੱਧਰ ‘ਤੇ ਬੰਦ ਹੋਇਆ। ਡਾਓ ਜੋਂਸ ਫਿਊਚਰਜ਼ ਫਿਲਹਾਲ 0.09 ਫੀਸਦੀ ਦੇ ਮਾਮੂਲੀ ਵਾਧੇ ਨਾਲ 33,700.14 ਅੰਕ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ।
ਪਿਛਲੇ ਸੈਸ਼ਨ ਦੌਰਾਨ ਯੂਰਪੀ ਬਾਜ਼ਾਰ ‘ਚ ਲਗਾਤਾਰ ਦਬਾਅ ਰਿਹਾ।ਐੱਫਟੀਐੱਸਈ ਇੰਡੈਕਸ 0.59 ਫੀਸਦੀ ਦੀ ਕਮਜ਼ੋਰੀ ਦੇ ਨਾਲ 7,599.60 ‘ਤੇ, ਸੀਏਸੀ ਸੂਚਕਾਂਕ 101 ਅੰਕ ਜਾਂ 1.44 ਫੀਸਦੀ ਦੀ ਗਿਰਾਵਟ ਨਾਲ 7,003.53 ਅੰਕ ਦੇ ਪੱਧਰ ‘ਤੇ ਅਤੇ ਡੀਏਐੱਕਸ ਇੰਡੈਕਸ 238.37 ਅੰਕ ਜਾਂ 1.57 ਫੀਸਦੀ ਦੀ ਗਿਰਾਵਟ ਨਾਲ 15,186.66 ਅੰਕਾਂ ਦੇ ਪੱਧਰ ‘ਤੇ ਬੰਦ ਹੋਇਆ।
ਏਸ਼ੀਆਈ ਬਾਜ਼ਾਰਾਂ ‘ਚ ਅੱਜ ਲਗਾਤਾਰ ਦਬਾਅ ਬਣਿਆ ਨਜ਼ਰ ਆ ਰਿਹਾ ਹੈ। ਗਿਫਟ ਨਿਫਟੀ 0.07 ਫੀਸਦੀ ਦੀ ਮਜ਼ਬੂਤੀ ਨਾਲ 19,715 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਨਿੱਕੇਈ ਇੰਡੈਕਸ 638.47 ਅੰਕ ਜਾਂ 1.98 ਫੀਸਦੀ ਦੀ ਭਾਰੀ ਗਿਰਾਵਟ ਨਾਲ 31,677.52 ਅੰਕਾਂ ਦੇ ਪੱਧਰ ‘ਤੇ, ਸੈੱਟ ਕੰਪੋਜ਼ਿਟ ਇੰਡੈਕਸ 1.97 ਫੀਸਦੀ ਦੀ ਗਿਰਾਵਟ ਨਾਲ 1,422.24 ਅੰਕ ਦੇ ਪੱਧਰ ‘ਤੇ, ਕੋਸਪੀ ਇੰਡੈਕਸ 1.28 ਫੀਸਦੀ ਦੀ ਗਿਰਾਵਟ ਨਾਲ 2,424.74 ਅੰਕਾਂ ਦੇ ਪੱਧਰ ‘ਤੇ ਅਤੇ ਤਾਈਵਾਨ ਵੇਟਿਡ ਇੰਡੈਕਸ 146.87 ਅੰਕ ਜਾਂ 0.88 ਫੀਸਦੀ ਦੀ ਗਿਰਾਵਟ ਨਾਲ 16,635.70 ਦੇ ਪੱਧਰ ‘ਤੇ ਕਾਰੋਬਾਰ ਕਰਦੇ ਨਜ਼ਰ ਆਏ ਹਨ। ਸਟ੍ਰੇਟਸ ਟਾਈਮਜ਼ ਇੰਡੈਕਸ 0.59 ਫੀਸਦੀ ਦੀ ਕਮਜ਼ੋਰੀ ਦੇ ਨਾਲ 3,167.04 ਅੰਕ ਦੇ ਪੱਧਰ ‘ਤੇ, ਹੈਂਗ ਸੇਂਗ ਇੰਡੈਕਸ 0.43 ਫੀਸਦੀ ਡਿੱਗ ਕੇ 17,737.16 ਅੰਕਾਂ ਦੇ ਪੱਧਰ ‘ਤੇ, ਜਕਾਰਤਾ ਕੰਪੋਜ਼ਿਟ ਇੰਡੈਕਸ 0.36 ਫੀਸਦੀ ਦੀ ਕਮਜ਼ੋਰੀ ਨਾਲ 6,901.97 ਅੰਕਾਂ ਦੇ ਪੱਧਰ ‘ਤੇ ਅਤੇ ਸ਼ੰਘਾਈ ਕੰਪੋਜ਼ਿਟ ਇੰਡੈਕਸ 0.40 ਫੀਸਦੀ ਦੀ ਕਮਜ਼ੋਰੀ ਨਾਲ 3,075.80 ਅੰਕਾਂ ਦੇ ਪੱਧਰ ‘ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
