ਇਸਲਾਮਾਬਾਦ, 16 ਅਕਤੂਬਰ (ਹਿ. ਸ.)। ਪਾਕਿਸਤਾਨ ਵਿਚ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਨਿਗਰਾਨ ਸਰਕਾਰ ਨੇ ਪੈਟਰੋਲ ਦੀ ਕੀਮਤ ਵਿਚ 40 ਰੁਪਏ ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ (ਐਚਐਸਡੀ) ਦੀ ਕੀਮਤ ਵਿਚ 15 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਸਥਾਨਕ ਮੀਡੀਆ ਰਿਪੋਰਟਾਂ ਵਿੱਚ ਦਿੱਤੀ ਗਈ ਹੈ।
ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਦੇ ਹਵਾਲੇ ਨਾਲ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪੈਟਰੋਲ ਦੀ ਨਵੀਂ ਕੀਮਤ 283.38 ਰੁਪਏ ਅਤੇ ਐਚਐਸਡੀ ਦੀ ਕੀਮਤ 303.18 ਰੁਪਏ ਹੋਵੇਗੀ। ਨਵੀਆਂ ਦਰਾਂ 16 ਅਕਤੂਬਰ ਦੀ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਇਹ 31 ਅਕਤੂਬਰ ਤੱਕ ਲਾਗੂ ਰਹਿਣਗੀਆਂ। ਸਰਕਾਰ ਨੇ ਵਸਤੂਆਂ ਦੀ ਅੰਤਰਰਾਸ਼ਟਰੀ ਕੀਮਤ ਵਿੱਚ ਬਦਲਾਅ ਅਤੇ ਐਕਸਚੇਂਜ ਰੇਟ ਵਿੱਚ ਸੁਧਾਰ ਦੇ ਮੱਦੇਨਜ਼ਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
