ਨਵੀਂ ਦਿੱਲੀ, 16 ਅਕਤੂਬਰ (ਹਿ. ਸ.)। ਕਾਂਗਰਸ ਨੇ ਸੋਮਵਾਰ ਨੂੰ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ 40 ‘ਚੋਂ 39 ਵਿਧਾਨ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਮਿਜ਼ੋਰਮ ‘ਚ 07 ਨਵੰਬਰ ਨੂੰ ਵੋਟਿੰਗ ਹੋਣੀ ਹੈ ਅਤੇ ਚੋਣ ਨਤੀਜੇ 03 ਦਸੰਬਰ ਨੂੰ ਜਾਰੀ ਕੀਤੇ ਜਾਣਗੇ। ਮਿਜ਼ੋਰਮ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਹਨ। ਇੱਥੇ ਉਨ੍ਹਾਂ ਅੱਜ ਆਈਜ਼ੌਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਭਲਕੇ ਉਹ ਚੋਣਾਂ ਦੇ ਸਬੰਧ ਵਿੱਚ ਪਾਰਟੀ ਅਹੁਦੇਦਾਰਾਂ ਨਾਲ ਕਈ ਮੀਟਿੰਗਾਂ ਕਰਨਗੇ।
ਉੱਥੇ ਹੀ ਸੱਤਾਧਾਰੀ ਮਿਜ਼ੋ ਨੈਸ਼ਨਲ ਫਰੰਟ (ਐੱਮਐੱਨਐੱਫ) ਅਤੇ ਮੁੱਖ ਵਿਰੋਧੀ ਪਾਰਟੀ ਜ਼ੋਰਾਮ ਪੀਪਲਜ਼ ਮੂਵਮੈਂਟ ਨੇ ਪਹਿਲਾਂ ਹੀ ਸਾਰੀਆਂ 40 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅਜੇ ਤੱਕ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਨਹੀਂ ਕੀਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
