ਪ੍ਰਯਾਗਰਾਜ, 16 ਅਕਤੂਬਰ। ਇਲਾਹਾਬਾਦ ਹਾਈ ਕੋਰਟ ਨੇ ਨਿਠਾਰੀ ਕੇਸ ਵਿੱਚ ਗਾਜ਼ੀਆਬਾਦ ਦੀ ਸੀਬੀਆਈ ਅਦਾਲਤ ਵੱਲੋਂ ਸੁਰਿੰਦਰ ਕੋਲੀ ਅਤੇ ਮਨਿੰਦਰ ਸਿੰਘ ਪੰਧੇਰ ਨੂੰ ਸੁਣਾਈ ਮੌਤ ਦੀ ਸਜ਼ਾ ਖ਼ਿਲਾਫ਼ ਅਪੀਲ ਸਵੀਕਾਰ ਕਰ ਲਈ ਹੈ। ਕਿਉਂਕਿ ਦੋਸ਼ ਸ਼ੱਕ ਤੋਂ ਪਰੇ ਸਾਬਤ ਨਹੀਂ ਹੋ ਸਕੇ, ਇਸ ਲਈ ਉਨ੍ਹਾਂ ਨੂੰ ਬੇਕਸੂਰ ਕਰਾਰ ਦਿੱਤਾ ਗਿਆ ਅਤੇ ਬਰੀ ਕਰ ਦਿੱਤਾ ਗਿਆ।
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਐੱਸ. ਐੱਚ. ਏ. ਰਿਜ਼ਵੀ ਦੀ ਡਿਵੀਜ਼ਨ ਬੈਂਚ ਨੇ ਲੰਬੀ ਬਹਿਸ ਤੋਂ ਬਾਅਦ ਅਪੀਲਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੋਮਵਾਰ 16 ਅਕਤੂਬਰ ਨੂੰ ਫੈਸਲਾ ਸੁਣਾਇਆ ਗਿਆ।
ਕੋਲੀ ’ਤੇ ਦਰਜਨਾਂ ਲੜਕੀਆਂ ਦੀ ਬੇਰਹਿਮੀ ਨਾਲ ਹੱਤਿਆ ਅਤੇ ਜਬਰ ਜਨਾਹ ਕਰਨ ਦੇ ਇੱਕ ਦਰਜਨ ਤੋਂ ਵੱਧ ਮਾਮਲਿਆਂ ਵਿੱਚ ਫਾਂਸੀ ਦੀ ਸਜ਼ਾ ਵਿਰੁੱਧ ਅਪੀਲ ਦਾਇਰ ਕੀਤੀ ਗਈ ਹੈ। ਪੰਧੇਰ ਨੂੰ ਵੀ ਤਿੰਨ ਮਾਮਲਿਆਂ ਵਿੱਚ ਫਾਂਸੀ ਦੀ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਨਿਠਾਰੀ ਪਿੰਡ ਦੀਆਂ ਕੁੜੀਆਂ ਨੂੰ ਨੋਇਡਾ ਵਿੱਚ ਪੰਧੇਰ ਦੇ ਘਰ ਲਿਆ ਕੇ ਕਤਲ ਕਰ ਦਿੱਤਾ ਗਿਆ ਸੀ।
