ਜੰਮੂ, 18 ਅਕਤੂਬਰ । ਜੰਮੂ ਜ਼ਿਲ੍ਹੇ ਦੇ ਅਰਨੀਆ ਸੈਕਟਰ ਵਿੱਚ ਕੌਮਾਂਤਰੀ ਸਰਹੱਦ ਨੇੜੇ ਵਿਕ੍ਰਮ ਪੋਸਟ ’ਤੇ ਮੰਗਲਵਾਰ ਦੇਰ ਰਾਤ ਪਾਕਿਸਤਾਨੀ ਗੋਲੀਬਾਰੀ ਵਿੱਚ ਬੀ. ਐੱਸ. ਐੱਫ. ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਖਮੀ ਜਵਾਨਾਂ ਨੂੰ ਜੰਮੂ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਗੋਲੀਬਾਰੀ ਵਿੱਚ ਇੱਕ ਫੌਜੀ ਦੇ ਪੇਟ ਵਿੱਚ ਅਤੇ ਦੂਜੇ ਦੇ ਹੱਥ ਵਿੱਚ ਗੋਲੀ ਲੱਗੀ ਹੈ। ਰਾਤ 10.20 ਵਜੇ ਗੋਲੀਬਾਰੀ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਦੋਵੇਂ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਵਿਕ੍ਰਮ ਪੋਸਟ ‘ਤੇ ਬੀ. ਐੱਸ. ਐੱਫ. ਦੀ 120 ਬਟਾਲੀਅਨ ਤਾਇਨਾਤ ਹੈ। ਬੀ. ਐੱਸ. ਐੱਫ. ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ। ਕਿਸੇ ਨੂੰ ਵੀ ਅੰਤਰਰਾਸ਼ਟਰੀ ਸਰਹੱਦ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
