ਲੰਡਨ, 19 ਅਕਤੂਬਰ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅੱਜ (ਵੀਰਵਾਰ) ਇਜ਼ਰਾਈਲ ਲਈ ਰਵਾਨਾ ਹੋਣਗੇ। ਬਰਤਾਨਵੀ ਪ੍ਰਧਾਨ ਮੰਤਰੀ ਦਾ ਇਹ ਦੌਰਾ ਹਮਾਸ ਨਾਲ ਜੰਗ ਦੇ ਹਾਲਾਤਾਂ ਵਿੱਚ ਇਜ਼ਰਾਈਲ ਨਾਲ ਇਕਜੁੱਟਤਾ ਦਿਖਾਉਣ ਲਈ ਹੋ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ ਰਿਸ਼ੀ ਸੁਨਕ ਆਪਣੀ ਇਜ਼ਰਾਈਲ ਯਾਤਰਾ ਦੌਰਾਨ ਆਪਣੇ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਅਤੇ ਰਾਸ਼ਟਰਪਤੀ ਇਸਾਕ ਹਰਜੋਗ ਨਾਲ ਮੁਲਾਕਾਤ ਕਰਨਗੇ।
ਆਪਣੇ ਦੌਰੇ ਤੋਂ ਪਹਿਲਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਗਾਜ਼ਾ ਦੇ ਲੋਕਾਂ ਲਈ ਮਨੁੱਖੀ ਸਹਾਇਤਾ ਦੀ ਅਪੀਲ ਕਰਦੇ ਹੋਏ ਕਿਹਾ ਕਿ ਫਿਲੀਸਤੀਨ ਦੇ ਲੋਕ ਵੀ ਹਮਾਸ ਦੇ ਸ਼ਿਕਾਰ ਹਨ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਦੇ ਇਜ਼ਰਾਈਲ ਦੌਰੇ ਤੋਂ ਠੀਕ ਇਕ ਦਿਨ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਇਹ ਯਾਤਰਾ ਬਹੁਤ ਮਹੱਤਵਪੂਰਨ ਹੈ, ਜਿਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।
