cliqindia
  • English
  • Hindi
  • Punjabi
  • Marathi
  • German
  • Gujarati
  • Urdu
  • Telugu
  • Bengali
  • Kannada
  • Odia
  • Assamese
  • Nepali
  • Spanish
  • French
  • Japanese
  • Arabic
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
Notification
cliqindia
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Home
  • Noida
  • Breaking
  • National
    • New India
  • International
  • Entertainment
  • Crime
  • Business
  • Sports
  • Noida
  • Breaking
  • National
  • International
  • Entertainment
  • Crime
  • Business
  • Sports
CliQ INDIA Sites > CliQ INDIA Punjabi > Regional > ਲੁਧਿਆਣਾ ਦੇ ਡੀ.ਸੀ., ਨਗਰ ਨਿਗਮ ਕਮਿਸ਼ਨਰ ਨੇ 'ਦਾਨ ਉਤਸਵ' ਤਹਿਤ 'ਵੰਡ ਮੁਹਿੰਮ' ਦੀ ਕੀਤੀ ਸ਼ੁਰੂਆਤ
Regional

ਲੁਧਿਆਣਾ ਦੇ ਡੀ.ਸੀ., ਨਗਰ ਨਿਗਮ ਕਮਿਸ਼ਨਰ ਨੇ 'ਦਾਨ ਉਤਸਵ' ਤਹਿਤ 'ਵੰਡ ਮੁਹਿੰਮ' ਦੀ ਕੀਤੀ ਸ਼ੁਰੂਆਤ

CliQ INDIA
Last updated: October 22, 2023 4:30 pm
CliQ INDIA
Share
4 Min Read
SHARE

ਲੁਧਿਆਣਾ, 22 ਅਕਤੂਬਰ (ਹਿ. ਸ.)। ਸੂਬੇ ਵਿੱਚ ਆਪਣੀ ਕਿਸਮ ਦੇ ਵਲੱਖਣ ‘ਦਾਨ ਉਤਸਵ’ ਵਿੱਚ ਹਿੱਸਾ ਲੈਂਦੇ ਹੋਏ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਨੀਵਾਰ ਨੂੰ ਇਨਡੋਰ ਸਟੇਡੀਅਮ (ਪੱਖੋਵਾਲ ਰੋਡ) ਵਿਖੇ ਆਯੋਜਿਤ ‘ਦਾਨ ਉਤਸਵ’ ਤਹਿਤ ‘ਵੰਡ ਮੁਹਿੰਮ’ ਦੀ ਸ਼ੁਰੂਆਤ ਕੀਤੀ। ਨਗਰ ਨਿਗਮ ਵੱਲੋਂ ਸਿਟੀ ਨੀਡਜ਼ ਐਨ.ਜੀ.ਓ. ਦੇ ਸਹਿਯੋਗ ਨਾਲ ‘ਦਾਨ ਉਤਸਵ’ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸ਼ਹਿਰ ਭਰ ਦੇ ਵਸਨੀਕ ਲੋੜਵੰਦਾਂ ਲਈ ਵਰਤੀਆਂ/ਪੁਰਾਣੀਆਂ ਵਸਤਾਂ/ਕੱਪੜੇ ਦਾਨ ਕਰਨ ਲਈ ਅੱਗੇ ਆਏ। ਸ਼ਹਿਰ ਵਿੱਚ 23 ਕੁਲੈਕਸ਼ਨ ਸੈਂਟਰ ਸਥਾਪਿਤ ਕੀਤੇ ਗਏ ਸਨ ਅਤੇ 6 ਤੋਂ 10 ਅਕਤੂਬਰ ਤੱਕ ਪ੍ਰੋਗਰਾਮ ਦੇ ਤਹਿਤ ਇੱਕ ਵੱਡੀ ਸੰਗ੍ਰਹਿ/ਦਾਨ ਮੁਹਿੰਮ ਚਲਾਈ ਗਈ ਸੀ।

ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ (ਜੋਨ-ਡੀ) ਜਸਦੇਵ ਸਿੰਘ ਸੇਖੋਂ ਅਤੇ ਸਿਟੀ ਨੀਡਜ਼ ਐਨ.ਜੀ.ਓ. ਤੋਂ ਮਨੀਤ ਦੀਵਾਨ ਨੇ ਦੱਸਿਆ ਕਿ ‘ਦਾਨ ਉਤਸਵ’ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਵਸਨੀਕਾਂ, ਗੈਰ ਸਰਕਾਰੀ ਸੰਗਠਨਾਂ ਅਤੇ ਉਦਯੋਗਿਕ ਸੰਸਥਾਵਾਂ ਨੇ 50,000 ਤੋਂ ਵੱਧ ਕੱਪੜੇ, 3000 ਖਿਡੌਣੇ, 2000 ਜੁੱਤੇ, 1200 ਬਿਸਤਰੇ, 800 ਬਰਤਨ, 200 ਉਪਕਰਨ, ਕਰਿਆਨਾ, ਈ-ਵੇਸਟ ਆਦਿ ਦਾਨ ਕੀਤੇ। ਸ਼ਹਿਰ ਵਾਸੀਆਂ ਵੱਲੋਂ ਵਾਸ਼ਿੰਗ ਮਸ਼ੀਨਾਂ, ਵਰਤੇ ਗਏ ਫ਼ੋਨ, ਲੈਪਟਾਪ, ਐਲ.ਈ.ਡੀ. ਸਕਰੀਨਾਂ ਆਦਿ ਵੀ ਦਾਨ ਕੀਤੇ ਗਏ ਹਨ। ‘ਦਾਨ ਉਤਸਵ’ ਵਿੱਚ 40 ਤੋਂ ਵੱਧ ਸਕੂਲਾਂ, ਕਾਲਜਾਂ, ਉਦਯੋਗਿਕ ਸੰਸਥਾਵਾਂ, ਕਲੱਬਾਂ ਆਦਿ ਨੇ ਭਾਗ ਲਿਆ। ਸ਼ਨੀਵਾਰ ਨੂੰ ਵੰਡ ਸਮਾਰੋਹ ਲਈ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਨਿਵਾਸੀਆਂ/ਐਨ.ਜੀ.ਓਜ਼ ਨੂੰ ਵੀ ਸੱਦਾ ਦਿੱਤਾ ਗਿਆ ਸੀ। ਸਮਾਗਮ ਦੌਰਾਨ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਮੈਂਬਰਾਂ, ਸਕੂਲ ਸਟਾਫ਼, ਵਲੰਟੀਅਰਾਂ ਆਦਿ ਨੂੰ ਵੀ ‘ਪ੍ਰਸ਼ੰਸਾ ਪੱਤਰ’ ਦੇ ਕੇ ਸਨਮਾਨਿਤ ਕੀਤਾ ਗਿਆ।

ਸੀ.ਆਈ.ਸੀ.ਯੂ., ਫੀਕੋ, ਯੂ.ਸੀ.ਪੀ.ਐਮ.ਏ., ਐਸੋਸੀਏਸ਼ਨ ਆਫ ਕੰਪਿਊਟਰ ਐਂਟਰਪ੍ਰੀਨਿਊਰਜ਼ (ਏ.ਸੀ.ਈ.), ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸੇਵਾ ਟਰੱਸਟ, ਐਕਟ ਹਿਊਮਨ, ਵੂਮੈਨ ਨੇਕਸਟ ਡੋਰ, ਮਾਰਸ਼ਲ ਏਡ ਫਾਊਂਡੇਸ਼ਨ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਅਤੇ ਐਨ.ਜੀ.ਓਜ਼. ‘ਦਾਨ ਉਤਸਵ’ ਦੀਆਂ ਭਾਈਵਾਲ ਐਨ.ਜੀ.ਓ. ਸਨ। ਡੀ.ਸੀ. ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ‘ਦਾਨ ਉਤਸਵ’ ਤਹਿਤ ਪਾਏ ਯੋਗਦਾਨ ਲਈ ਵਸਨੀਕਾਂ, ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਾਨ ਕੀਤੀਆਂ ਵਸਤੂਆਂ ਹੁਣ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਰਾਹੀਂ ਲੋੜਵੰਦ ਵਿਅਕਤੀਆਂ ਵਿੱਚ ਵੰਡੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਅਕਤੀਆਂ ਲਈ ਵਰਤੀਆਂ/ਪੁਰਾਣੀਆਂ ਵਸਤੂਆਂ ਦਾਨ ਕਰਨ ਦੀ ਇਸ ਪ੍ਰਥਾ ਨੂੰ ਜਾਰੀ ਰੱਖਣ ਅਤੇ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਸਮਾਗਮ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਜਿਹੜੀਆਂ ਵਸਤੂਆਂ ਹੁਣ ਸਾਡੇ ਘਰਾਂ ਵਿੱਚ ਕੰਮ ਨਹੀਂ ਆਉਂਦੀਆਂ, ਉਹ ਦੂਜਿਆਂ ਲਈ ਸਹਾਈ ਹੋ ਸਕਦੀਆਂ ਹਨ ਅਤੇ ਲੋੜਵੰਦ ਵਿਅਕਤੀਆਂ ਦੇ ਚਿਹਰੇ ‘ਤੇ ਮੁਸਕਾਨ ਲਿਆ ਸਕਦੀਆਂ ਹਨ।

ਸ਼ਨੀਵਾਰ ਨੂੰ ਆਯੋਜਿਤ ‘ਵੰਡ ਮੁਹਿੰਮ’ ਦੌਰਾਨ, ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ, ਵਿਦਿਆਰਥੀਆਂ ਅਤੇ ਸਵੈ-ਸਹਾਇਤਾ ਸਮੂਹਾਂ ਦੁਆਰਾ ਬਹੁਤ ਸਾਰੇ ਸਟਾਲ ਵੀ ਲਗਾਏ ਗਏ ਸਨ, ਜਿਸ ਵਿੱਚ ਉਨ੍ਹਾਂ ਨੇ ‘ਆਰ.ਆਰ.ਆਰ.’ ਦੀ ਪ੍ਰਥਾ ਨੂੰ ਅੱਗੇ ਵਧਾਇਆ ਅਤੇ ਦਰਸ਼ਕਾਂ ਨੂੰ ਵਰਤੀਆਂ/ਪੁਰਾਣੀਆਂ ਚੀਜ਼ਾਂ ਨੂੰ ਰਿਡਊਸ, ਰੀਯੂਜ਼ ਅਤੇ ਰੀਸਾਈਕਲ (ਆਰ.ਆਰ.ਆਰ.) ਕਰਨ ਲਈ ਉਤਸ਼ਾਹਿਤ ਕੀਤਾ। ਕਈ ਗੈਰ-ਸਰਕਾਰੀ ਸੰਗਠਨਾਂ/ਸਵੈ-ਸਹਾਇਤਾ ਸਮੂਹਾਂ ਨੇ ਸਜਾਵਟੀ ਵਸਤੂਆਂ ਸਮੇਤ ਰਹਿੰਦ ਖੂੰਹਦ ਤੋਂ ਬਣੀਆਂ ਵਸਤੂਆਂ ਵੀ ਪ੍ਰਦਰਸ਼ਿਤ ਕੀਤੀਆਂ। ਕੁਝ ਗੈਰ-ਸਰਕਾਰੀ ਸੰਗਠਨਾਂ ਨੇ ਘਰੇਲੂ ਖਾਦ ਬਣਾਉਣ ਨੂੰ ਵੀ ਉਤਸ਼ਾਹਿਤ ਕੀਤਾ ਜਿਸ ਦੀ ਮਦਦ ਨਾਲ ਵਸਨੀਕ ਸਧਾਰਨ ਤਕਨੀਕਾਂ ਦੀ ਵਰਤੋਂ ਕਰਕੇ ਆਪਣੇ ਰਸੋਈ ਦੇ ਕੂੜੇ ਨੂੰ ਖਾਦ ਵਿੱਚ ਬਦਲ ਸਕਦੇ ਹਨ। ਡੀ.ਸੀ. ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਗੈਰ ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਵਸਨੀਕਾਂ ਨੂੰ ‘ਹੋਮ ਕੰਪੋਸਟਿੰਗ’ ਦੀ ਪ੍ਰਥਾ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਸ ਨਾਲ ਘਰ ਦੇ ਕੂੜੇ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।

ਸੰਦੀਪ ਰਿਸ਼ੀ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਪਿਤ ਕੀਤੇ ਗਏ ਆਰ.ਆਰ.ਆਰ. ਕੇਂਦਰਾਂ ਰਾਹੀਂ ਕੂੜੇ/ਰਹਿੰਦ ਖੂੰਹਦ ਨੂੰ ਰਿਡਊਸ, ਰੀਯੂਜ਼ ਅਤੇ ਰੀਸਾਈਕਲ (ਆਰ.ਆਰ.ਆਰ.) ਕਰਨ ਦੇ ਅਭਿਆਸ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ।

ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ

Sign Up For Daily Newsletter

Be keep up! Get the latest breaking news delivered straight to your inbox.
[mc4wp_form]
By signing up, you agree to our Terms of Use and acknowledge the data practices in our Privacy Policy. You may unsubscribe at any time.
Share This Article
Facebook Whatsapp Whatsapp Telegram Copy Link Print
Share
What do you think?
Love0
Sad0
Happy0
Angry0
Wink0
Previous Article ਨਵਾਜ਼ ਸ਼ਰੀਫ਼ ਨੇ ਮਰੀਅਮ ਨੂੰ ਸਿਆਸੀ ਉਤਰਾਧਿਕਾਰੀ ਐਲਾਨਿਆ !
Next Article ਸੱਤਾ ਹਾਸਲ ਕਰਨ ਲਈ ਉਤਾਵਲੀ ਕਾਂਗਰਸ ਦਾ 'ਲੈਫਟ ਟਰਨ'
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

FacebookLike
XFollow
InstagramFollow
YoutubeSubscribe
- Advertisement -
Ad imageAd image

Recent Posts

  • ਬਿਹਾਰ ਏਆਈ ਸੰਮੇਲਨ 2026 ਪਟਨਾ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਹੁਨਰ ਅਤੇ ਆਰਥਿਕ ਵਿਕਾਸ ਨੂੰ ਪ੍ਰਦਰਸ਼ਿਤ ਕਰੇਗਾ
  • ਰਾਜਨਾਥ ਸਿੰਘ ਮੇਕ ਇਨ ਇੰਡੀਆ ਦੇ ਤਹਿਤ ਸ਼ਿਰਦੀ ਰੱਖਿਆ ਫੈਕਟਰੀ ਦਾ ਉਦਘਾਟਨ ਕਰਨਗੇ
  • ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਰਣਨੀਤਕ ਕਵਾਡ ਅਤੇ ਦੁਵੱਲੇ ਗੱਲਬਾਤ ਲਈ ਭਾਰਤ ਪਹੁੰਚੇ
  • ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲਾ 2026: ਦੇਸ਼ ਭਰ ਵਿੱਚ 51,000 ਨਿਯੁਕਤੀ ਪੱਤਰ ਵੰਡੇ ਜਾਣਗੇ
  • ਗੌਤਮ ਬੁੱਧ ਨਗਰ ਨੇ ਟੀਬੀ ਮੁਕਤ ਪੰਚਾਇਤ ਮੁਹਿੰਮ ਤਹਿਤ 17 ਪਿੰਡਾਂ ਨੂੰ ਸਨਮਾਨਿਤ ਕੀਤਾ

Recent Comments

No comments to show.

//

We are rapidly growing digital news startup that is dedicated to providing reliable, unbiased, and real-time news to our audience.

We are rapidly growing digital news startup that is dedicated to providing reliable, unbiased, and real-time news to our audience.

Sign Up for Our Newsletter

Sign Up for Our Newsletter

Subscribe to our newsletter to get our newest articles instantly!

cliqindia

Follow US

Follow US

© 2026 cliQ India. All Rights Reserved.

CliQ INDIA Punjabi
  • English – अंग्रेज़ी
  • Hindi – हिंदी
  • Punjabi – ਪੰਜਾਬੀ
  • Marathi – मराठी
  • German – Deutsch
  • Gujarati – ગુજરાતી
  • Urdu – اردو
  • Telugu – తెలుగు
  • Bengali – বাংলা
  • Kannada – ಕನ್ನಡ
  • Odia – ଓଡିଆ
  • Assamese – অসমীয়া
  • Nepali – नेपाली
  • Spanish – Española
  • French – Français
  • Japanese – フランス語
  • Arabic – فرنسي
Welcome Back!

Sign in to your account

Username or Email Address
Password

Lost your password?