ਕੋਲੰਬੋ, 24 ਅਕਤੂਬਰ। ਸ਼੍ਰੀਲੰਕਾ ਦੀ ਕੈਬਨਿਟ ਨੇ ਭਾਰਤ ਸਮੇਤ ਸੱਤ ਦੇਸ਼ਾਂ ਦੇ ਯਾਤਰੀਆਂ ਨੂੰ ਪੰਜ ਮਹੀਨੇ ਦਾ ਮੁਫਤ ਵੀਜ਼ਾ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਗਲਵਾਰ ਨੂੰ ਇਸ ਦਾ ਐਲਾਨ ਕਰਦੇ ਹੋਏ ਸ਼੍ਰੀਲੰਕਾ ਦੇ ਵਿਦੇਸ਼ ਮਾਮਲਿਆਂ ਦੇ ਮੰਤਰੀ ਅਲੀ ਸਾਬਰੀ ਨੇ ਕਿਹਾ ਕਿ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ ਤੁਰੰਤ ਪ੍ਰਭਾਵ ਨਾਲ ਮੁਫਤ ਵੀਜ਼ਾ ਯਾਤਰਾ ਸ਼ੁਰੂ ਕੀਤੀ ਗਈ ਹੈ ਜੋ 31 ਮਾਰਚ ਤੱਕ ਜਾਰੀ ਰਹੇਗੀ।
ਮੰਤਰੀ ਮੰਡਲ ਵੱਲੋਂ ਪਾਸ ਕੀਤੇ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਸ੍ਰੀਲੰਕਾ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਨੂੰ ਪੰਜ ਮਹੀਨਿਆਂ ਲਈ ਮੁਫ਼ਤ ਵੀਜ਼ਾ ਦੇਵੇਗਾ। ਖਾਸ ਗੱਲ ਇਹ ਹੈ ਕਿ ਸ਼੍ਰੀਲੰਕਾ ਨੇ ਜਿਨ੍ਹਾਂ ਦੇਸ਼ਾਂ ਦੇ ਯਾਤਰੀਆਂ ਨੂੰ ਇਹ ਆਫਰ ਦਿੱਤਾ ਹੈ, ਉਨ੍ਹਾਂ ‘ਚ ਅਮਰੀਕਾ ਸ਼ਾਮਲ ਨਹੀਂ ਹੈ।
ਸ਼੍ਰੀਲੰਕਾ ਦੇ ਸੈਰ-ਸਪਾਟਾ ਮੰਤਰਾਲੇ ਦੇ ਅਨੁਸਾਰ, ਇਸ ਕਦਮ ਦਾ ਉਦੇਸ਼ ਦੇਸ਼ ਵਿੱਚ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨਾ ਹੈ। ਇਸ ਨਾਲ ਮੰਤਰਾਲੇ ਨੂੰ ਉਮੀਦ ਹੈ ਕਿ ਆਉਣ ਵਾਲੇ ਸਾਲਾਂ ‘ਚ ਸੈਲਾਨੀਆਂ ਦੀ ਗਿਣਤੀ ਵਧ ਕੇ 50 ਲੱਖ ਹੋ ਜਾਵੇਗੀ। ਇਸ ਨਾਲ ਸੈਲਾਨੀਆਂ ਦੁਆਰਾ ਵੀਜ਼ਾ ਪ੍ਰਾਪਤ ਕਰਨ ਵਿੱਚ ਖਰਚੇ ਜਾਣ ਵਾਲੇ ਪੈਸੇ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।
