ਧਰਮਸ਼ਾਲਾ, 27 ਅਕਤੂਬਰ (ਹਿ. ਸ.)। ਜ਼ਿਲ੍ਹਾ ਪੁਲਿਸ ਨੂਰਪੁਰ ਨੇ ਨਸ਼ਿਆਂ ਦੇ ਕਾਲੇ ਧੰਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਇੱਕ ਕਾਰ ਵਿੱਚੋਂ 50.46 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰ ਸਵਾਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਦੋ ਮੁਲਜ਼ਮ ਪਹਿਲਾਂ ਵੀ ਇਸ ਧੰਦੇ ਵਿੱਚ ਸ਼ਾਮਲ ਹਨ ਅਤੇ ਉਨ੍ਹਾਂ ਖ਼ਿਲਾਫ਼ ਕੇਸ ਚੱਲ ਰਹੇ ਹਨ। ਮੁਲਜ਼ਮਾਂ ਦੀ ਪਛਾਣ ਸੂਰਿਆ ਤੇ ਅਰੁਣ ਪੁੱਤਰ ਅਵਤਾਰ ਸਿੰਘ ਪੁੱਤਰ ਲਖਵੀਰ ਸਿੰਘ, ਪੰਕਜ ਕੁਮਾਰ ਪੁੱਤਰ ਰਾਮ ਲਾਲ ਵਾਸੀ ਪਿੰਡ ਤੇ ਡਾਕਖਾਨਾ ਚੌਕੀ, ਤਹਿਸੀਲ ਪਾਲਮਪੁਰ ਜ਼ਿਲ੍ਹਾ ਕਾਂਗੜਾ ਅਤੇ ਨੀਰਜ ਪੁੱਤਰ ਜਗਦੀਸ਼ ਵਾਸੀ ਪਿੰਡ ਬਾਸਾ ਦ ਮੋੜ, ਤਹਿਸੀਲ ਫਤਿਹਪੁਰ ਜ਼ਿਲ੍ਹਾ ਕਾਂਗੜਾ, ਸ਼ੁਭਮ ਚੌਧਰੀ ਪੁੱਤਰ ਫੰਦੀ ਰਾਮ ਪਿੰਡ ਅਤੇ ਡਾਕਖਾਨਾ ਬਡੂਹੀ ਤਹਿਸੀਲ ਨੂਰਪੁਰ ਜ਼ਿਲ੍ਹਾ ਕਾਂਗੜਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਜ਼ਿਲ੍ਹਾ ਨੂਰਪੁਰ ਦੇ ਐੱਸ. ਪੀ. ਅਸ਼ੋਕ ਰਤਨ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਦੌਰਾਨ ਸਵਿਫਟ ਕਾਰ ਨੰਬਰ ਐਚਪੀ 88 ਏ 1502 ਵਿੱਚੋਂ 50.46 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਵਿਰੁੱਧ ਅਜਿਹੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
