ਇਸਲਾਮਾਬਾਦ, 30 ਅਕਤੂਬਰ (ਹਿ.ਸ.)। ਪਾਕਿਸਤਾਨ ਦੇ ਪ੍ਰਸਿੱਧ ਧਾਰਮਿਕ ਵਿਦਵਾਨ ਮੌਲਾਨਾ ਤਾਰਿਕ ਜਮੀਲ ਦੇ ਬੇਟੇ ਆਸਿਮ ਜਮੀਲ ਨੇ ਪੰਜਾਬ ਸੂਬੇ ਦੇ ਆਪਣੇ ਜੱਦੀ ਸ਼ਹਿਰ ਤਲੰਬਾ ਸਥਿਤ ਆਪਣੇ ਘਰ ‘ਚ ਖੁਦਕੁਸ਼ੀ ਕਰ ਲਈ। ਪੁਲਿਸ ਨੇ ਇਹ ਦਾਅਵਾ ਐਤਵਾਰ ਨੂੰ ਹੋਈ ਘਟਨਾ ਦੀ ਮੁੱਢਲੀ ਜਾਂਚ ਤੋਂ ਬਾਅਦ ਕੀਤਾ ਹੈ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।
ਮੁਲਤਾਨ ਦੇ ਖੇਤਰੀ ਪੁਲਿਸ ਅਧਿਕਾਰੀ ਸੋਹੇਲ ਚੌਧਰੀ ਅਨੁਸਾਰ ਆਸਿਮ ਜਮੀਲ ਨੇ ਪਿਸਤੌਲ ਨਾਲ ਛਾਤੀ ਵਿੱਚ ਗੋਲੀ ਮਾਰ ਲਈ। ਉਹ ਮਾਨਸਿਕ ਤਣਾਅ ਵਿੱਚ ਸੀ। ਘਰ ਦੇ ਸਾਰੇ ਸੀ. ਸੀ. ਟੀ. ਵੀ. ਫੁਟੇਜ ਨੂੰ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਪਸੰਦ ਦੀ ਲੜਕੀ ਨਾਲ ਵਿਆਹ ਕੀਤਾ ਸੀ ਪਰ ਬਾਅਦ ਵਿਚ ਉਨ੍ਹਾਂ ਦਾ ਤਲਾਕ ਹੋ ਗਿਆ। ਮੌਲਾਨਾ ਤਾਰਿਕ ਜ਼ਮੀਨ ਨੇ ਆਪਣੇ ਬੇਟੇ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
