ਨਵੀਂ ਦਿੱਲੀ, 31 ਅਕਤੂਬਰ। ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੇ ਭਾਰਤ ਨੂੰ ਅਖੰਡ ਅਤੇ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਮੰਗਲਵਾਰ ਨੂੰ ਦਿੱਲੀ ‘ਚ ਸਰਦਾਰ ਪਟੇਲ ਦੀ ਜਯੰਤੀ ਦੇ ਮੌਕੇ ‘ਤੇ ਆਯੋਜਿਤ ‘ਰਨ ਫਾਰ ਯੂਨਿਟੀ’ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਸ਼ਾਹ ਨੇ ਕਿਹਾ ਕਿ ਅਸੀਂ ਸਰਦਾਰ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੈ। ਅਸੀਂ ਦੇਸ਼ ਨੂੰ ਹਰ ਹਾਲਤ ਵਿਚ ਇਕਜੁੱਟ ਰੱਖਣਾ ਹੈ ਅਤੇ ਦੇਸ਼ ਨੂੰ ਹਰ ਖੇਤਰ ਵਿਚ ਮਜ਼ਬੂਤ ਕਰਨਾ ਹੈ।
ਸ਼ਾਹ ਨੇ ਕਿਹਾ ਕਿ ਅੰਗਰੇਜ਼ਾਂ ਨੇ ਇਸ ਦੇਸ਼ ਨੂੰ ਟੁਕੜੇ-ਟੁਕੜੇ ਕਰਨ ਦੀ ਸਾਜ਼ਿਸ਼ ਰਚੀ ਸੀ ਪਰ ਸਰਦਾਰ ਪਟੇਲ ਨੇ ਇਸ ਨੂੰ ਟੁੱਟਣ ਨਹੀਂ ਦਿੱਤਾ। ਜਦੋਂ ਅੰਗਰੇਜ਼ ਦੇਸ਼ ਛੱਡ ਕੇ ਚਲੇ ਗਏ ਤਾਂ ਅਸੀਂ 550 ਤੋਂ ਵੱਧ ਰਿਆਸਤਾਂ ਵਿਚ ਵੰਡੇ ਗਏ ਸੀ, ਪਰ ਕੁਝ ਹੀ ਸਮੇਂ ਵਿਚ ਸਰਦਾਰ ਪਟੇਲ ਨੇ ਇਨ੍ਹਾਂ ਰਿਆਸਤਾਂ ਨੂੰ ਇਕਜੁੱਟ ਕਰਕੇ ਭਾਰਤ ਮਾਤਾ ਦਾ ਸੁੰਦਰ ਨਕਸ਼ਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ।
ਸ਼ਾਹ ਨੇ ਦਿੱਲੀ ‘ਚ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਆਯੋਜਿਤ ‘ਰਨ ਫਾਰ ਯੂਨਿਟੀ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੌੜ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਰਾਸ਼ਟਰੀ ਏਕਤਾ ਦੀ ਸਹੁੰ ਵੀ ਚੁਕਾਈ।
