ਲੁਧਿਆਣਾ, 08 ਨਵੰਬਰ। ਇੰਡਸਟਰੀ ਨਾਲ ਸੰਬੰਧਿਤ ਹਰ ਵਰਗ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ, ਕਿਉਂਕਿ ਇੰਡਸਟਰੀ ਦੇ ਟੈਕਸਾਂ ਰਾਹੀਂ ਸਰਕਾਰ ਨੂੰ ਬਹੁਤ ਵੱਡਾ ਯੋਗਦਾਨ ਮਿਲਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਵਾਰਡ ਨੰਬਰ 6 ਦੇ ਗੁਰੂ ਵਿਹਾਰ ਵਿਖੇ ਇੱਕ ਸੀਵਰੇਜ ਉਦਘਾਟਨ ਦੇ ਮੌਕੇ ’ਤੇ ਕੀਤਾ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਲੁਧਿਆਣਾ ਦੇ ਸਨਤਕਾਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਇੰਡਸਟਰੀ ਨਾਲ ਜੁੜੇ ਵਪਾਰੀ ਵਰਗ ਨੂੰ ਭਰੋਸਾ ਦਿੱਤਾ ਗਿਆ ਕਿ ਉਨਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਜੇ ਸੂਬੇ ਅੰਦਰ ਇੰਡਸਟਰੀ ਨਾਲ ਜੁੜੇ ਲੋਕ ਤਰੱਕੀ ਕਰਨਗੇ ਤਾਂ ਸੂਬਾ ਆਪਣੇ ਆਪ ਤਰੱਕੀ ਦੀਆਂ ਲੀਹਾਂ ’ਤੇ ਦੌੜੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇਸ ਸੀਵਰੇਜ ਦੇ ਕੰਮ ਲਈ ਮੰਗ ਕੀਤੀ ਗਈ ਸੀ ਸੋ ਹੁਣ ਇਸ ਮੰਗ ਨੂੰ ਪੂਰਾ ਕਰਦੇ ਹੋਏ ਇਸ ਕੰਮ ਦੀ ਸ਼ੁਰੂਆਤ ਕਰਵਾਈ ਜਾ ਰਹੀ ਹੈ। ਇਨ੍ਹਾਂ ਕੰਮਾਂ ਤੇ ਕਰੀਬ 15 ਲੱਖ ਦੀ ਲਾਗਤ ਆਵੇਗੀ ਅਤੇ ਇਸ ਨੂੰ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇੰਡਸਟਰੀ ਨਾਲ ਸੰਬੰਧਿਤ ਹਰ ਵਰਗ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵਚਨਬੱਧ ਹੈ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸਾਥੀ ਅਤੇ ਇਲਾਕਾ ਨਿਵਾਸੀ ਹਾਜ਼ਿਰ ਹੋਏ।
