ਜਲੰਧਰ, 8 ਨਵੰਬਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 18-19 ਸਾਲ ਉਮਰ ਵਰਗ ਦੇ ਨੌਜਵਾਨ ਵਿਅਕਤੀਆਂ ਦੀ 100 ਫੀਸਦੀ ਵੋਟਰ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਮਨਿਸਟਰੀ ਆਫ਼ ਐਜੂਕੇਸ਼ਨ ਭਾਰਤ ਸਰਕਾਰ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਤਾਂ ਜੋ ਚੋਣ ਸ਼ਾਖਰਤਾ ਲਿਆਉਣ ਅਤੇ ਵੋਟਰ ਭਾਗੀਦਾਰੀ ਨੂੰ ਵਧਾਇਆ ਜਾ ਸਕੇ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜਨਰਲ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਗੁਰਸਿਮਰਨਜੀਤ ਕੌਰ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਜ਼ਿਲ੍ਹਾ ਤੇ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰ ਅਤੇ ਸਮੂਹ ਕਾਲਜਾਂ/ਯੂਨੀਵਰਸਿਟੀਆਂ ਦੇ ਮੁੱਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਐਨ.ਸੀ.ਈ.ਆਰ.ਟੀ. ਅਤੇ ਰਾਜ ਸਿੱਖਿਆ ਬੋਰਡ ਦੁਆਰਾ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਖਰਤਾ ਸਿਲੇਬਸ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਚੋਣ ਸਾਖਰਤਾ ਕਲਾਸ ਰੂਮਾਂ ਤੋਂ ਸ਼ੁਰੂ ਹੋ ਕੇ ਪੋÇਲੰਗ ਸਟੇਸ਼ਨਾਂ ਤੱਕ ਪਹੁੰਚ ਸਕੇ।
ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਅਨੁਸਾਰ 18-19 ਸਾਲ ਉਮਰ ਵਰਗ ਦੇ ਯੋਗ ਵਿਦਿਆਰਥੀਆਂ ਦੀ 100 ਫੀਸਦ ਵੋਟਰ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਮੂਹ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਮੁੱਖੀਆਂ ਨੂੰ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਸਾਲ 2024 ਵਿੱਚ ਚਾਰ ਯੋਗਤਾ ਮਿਤੀਆਂ ਭਾਵ 01 ਜਨਵਰੀ 2024, 01 ਅਪ੍ਰੈਲ 2024, 01 ਜੁਲਾਈ 2024 ਅਤੇ 01 ਅਕਤੂਬਰ 2024 ਬਾਰੇ ਜਾਣੂੰ ਕਰਵਾਇਆ ਜਾਵੇ ਅਤੇ 18 ਸਾਲ ਦੀ ਉਮਰ ਪੂਰੀ ਕਰ ਰਹੇ ਵਿਦਿਆਰਥੀਆਂ ਦੇ ਵੋਟ ਬਣਉਣ ਲਈ ਫਾਰਮ 6 ਭਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਵੋਟਰ ਰਜਿਸਟਰੇਸ਼ਨ ਲਈ ਆਨਲਾਈਨ ਪ੍ਰਕਿਰਿਆ ਬਾਰੇ ਵੀ ਜਾਣੂੰ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸ, ਬੂਥ ਲੈਵਲ ਅਫ਼ਸਰ ਜਾਂ ਸਬੰਧਿਤ ਕਾਲਜ ਦੇ ਮੁੱਖੀ/ਨੋਡਲ ਅਫ਼ਸਰ ਪਾਸ ਵੋਟਰ ਰਜਿਸਟਰੇਸ਼ਨ ਲਈ ਫਾਰਮ ਜਮ੍ਹਾ ਕਰਵਾ ਸਕਦੇ ਹਨ। ਜ਼ਿਲ੍ਹਾ ਨੋਡਲ ਅਫ਼ਸਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੂੰ ਹਦਾਇਤ ਕੀਤੀ ਕਿ 18-19 ਸਾਲ ਦੇ ਵਿਦਿਆਰਥੀਆਂ ਦੀ 100 ਫੀਸਦੀ ਵੋਟਰ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਂਦਿਆਂ ਇਸ ਸਬੰਧੀ ਲੋੜੀਂਦਾ ਸਰਟੀਫਿਕੇਟ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਿਆ ਜਾਵੇ। ਇਸ ਮੌਕੇ ਉਨ੍ਹਾਂ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਦੇ ਪ੍ਰਿੰਸੀਪਲ ਚੰਦਰ ਕਾਂਤਾ ਨੂੰ ਕਾਲਜਾਂ/ਯੂਨੀਵਰਸਿਟੀਆਂ ਦੇ ਮੁੱਖੀਆਂ ਨਾਲ ਤਾਲ-ਮੇਲ ਕਰਕੇ ਕਾਲਜਾਂ/ਯੂਨੀਵਰਸਿਟੀਆਂ ਦੇ ਬਾਕੀ ਰਹਿੰਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਜ਼ਿਲ੍ਹਾ ਤੇ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰ, ਸਮੂਹ ਕਾਲਜਾਂ/ਯੂਨੀਵਰਸਿਟੀਆਂ ਦੇ ਮੁਖੀਆਂ ਤੋਂ ਇਲਾਵਾ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਚੋਣ ਕਾਨੂੰਗੋ ਰਾਕੇਸ਼ ਕੁਮਾਰ ਅਤੇ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਡਾ.ਸੁਰਜੀਤ ਲਾਲ ਲੈਕਚਰਾਰ ਅੰਗਰੇਜ਼ੀ ਵੀ ਹਾਜ਼ਰ ਸਨ।
