ਬਰਲਿਨ, 13 ਨਵੰਬਰ। ਪੂਰਬੀ ਭੂਮੱਧ ਸਾਗਰ ਦੇ ਉੱਪਰ ਇੱਕ ਫੌਜੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਪੰਜ ਅਮਰੀਕੀ ਸੈਨਿਕਾਂ ਦੀ ਮੌਤ ਹੋ ਗਈ। ਅਮਰੀਕੀ ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਇਹ ਹਾਦਸਾ ਟ੍ਰੇਨਿੰਗ ਮਿਸ਼ਨ ਦੌਰਾਨ ਵਾਪਰਿਆ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ।
ਯੂ. ਐੱਸ. ਆਰਮੀ ਯੂਰਪੀਅਨ ਕਮਾਂਡ ਨੇ ਕਿਹਾ ਹੈ ਕਿ ਫੌਜੀ ਸਿਖਲਾਈ ਦੇ ਹਿੱਸੇ ਵਜੋਂ ਇੱਕ ਰੁਟੀਨ ਏਰੀਅਲ ਰਿਫਿਊਲਿੰਗ ਮਿਸ਼ਨ ਦੌਰਾਨ ਇੱਕ ਫੌਜੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਕਾਰਨ ਚਾਲਕ ਦਲ ਦੇ ਸਾਰੇ ਪੰਜ ਮੈਂਬਰਾਂ ਦੀ ਮੌਤ ਹੋ ਗਈ।
ਹਾਦਸੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਮਾਂਡ ਨੇ ਕਿਹਾ ਸੀ ਕਿ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸੇ ਵਿਰੋਧੀ ਗਤੀਵਿਧੀ ਦੇ ਸ਼ਾਮਲ ਹੋਣ ਦਾ ਕੋਈ ਸੰਕੇਤ ਨਹੀਂ ਹੈ। ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
