ਨਵੀਂ ਦਿੱਲੀ, 21 ਨਵੰਬਰ (ਹਿ.ਸ.)। ਸ਼ੰਕਰਾ ਨੇਤਰਲਿਆ, ਚੇਨਈ ਦੇ ਸੰਸਥਾਪਕ ਅਤੇ ਪ੍ਰਸਿੱਧ ਵਿਟ੍ਰੋਓਰੇਟੀਨਲ ਸਰਜਨ ਡਾ. ਐੱਸ. ਐੱਸ. ਬਦਰੀਨਾਥ ਦੀ ਮੰਗਲਵਾਰ ਨੂੰ ਮੌਤ ਹੋ ਗਈ। 83 ਸਾਲਾ ਬਦਰੀਨਾਥ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਐਕਸ ‘ਤੇ ਪੋਸਟ ਕੀਤਾ, “ਦੂਰਦਰਸ਼ੀ, ਨੇਤਰ ਵਿਗਿਆਨ ਦੇ ਮਾਹਿਰ ਅਤੇ ਸ਼ੰਕਰ ਨੇਤਰਾਲਿਆ ਦੇ ਸੰਸਥਾਪਕ ਡਾ. ਐੱਸ. ਐੱਸ. ਬਦਰੀਨਾਥ ਜੀ ਦੇ ਦਿਹਾਂਤ ਤੋਂ ਬਹੁਤ ਦੁਖ ਹੋਇਆ। ਅੱਖਾਂ ਦੀ ਦੇਖਭਾਲ ਲਈ ਉਨ੍ਹਾਂ ਦਾ ਯੋਗਦਾਨ ਅਤੇ ਸਮਾਜ ਲਈ ਉਨ੍ਹਾਂ ਦੀ ਅਣਥੱਕ ਸੇਵਾ ਨੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦਾ ਕੰਮ ਪੀੜ੍ਹੀ ਦਰ ਪੀੜ੍ਹੀ ਪ੍ਰੇਰਨਾ ਦਿੰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਹਮਦਰਦੀ। ਓਮ ਸ਼ਾਂਤੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
