ਨਵੀਂ ਦਿੱਲੀ, 22 ਨਵੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਇੱਕ ਵਰਚੁਅਲ ਜੀ-20 ਸਿਖਰ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ। ਜੀ-20 ਸ਼ੇਰਪਾ ਅਮਿਤਾਭ ਕਾਂਤ ਨੇ ਦਿੱਲੀ ‘ਚ ਸੰਮੇਲਨ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ, ਪ੍ਰਧਾਨ ਮੰਤਰੀ ਨੇ ਢਾਈ ਮਹੀਨਿਆਂ ‘ਚ ਦੂਜੀ ਵਾਰ ਜੀ-20 ਨੇਤਾਵਾਂ ਦੀ ਬੈਠਕ ਆਯੋਜਿਤ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਵਿਸ਼ਵ ਪੱਧਰ ‘ਤੇ ਭਾਰਤ ਦੀ ਤਾਕਤ ਅਤੇ ਨਰਿੰਦਰ ਮੋਦੀ ਦੀ ਅਗਵਾਈ ਨੂੰ ਦਰਸਾਉਂਦਾ ਹੈ। 10 ਸਤੰਬਰ ਨੂੰ ਦਿੱਲੀ ਵਿੱਚ ਹੋਏ ਜੀ-20 ਸਿਖਰ ਸੰਮੇਲਨ ਦੇ ਸਮਾਪਤੀ ਸੈਸ਼ਨ ਵਿੱਚ, ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ ਕਿ ਉਹ ਜੀ-20 ਨੇਤਾਵਾਂ ਦੇ ਇੱਕ ਵਰਚੁਅਲ ਸੰਮੇਲਨ ਦਾ ਆਯੋਜਨ ਕਰਨਗੇ। ਭਾਰਤ ਕੋਲ ਇਸ ਮਹੀਨੇ ਦੀ 30 ਤਰੀਕ ਤੱਕ ਜੀ-20 ਦੀ ਪ੍ਰਧਾਨਗੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
