ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਹਿ. ਸ.)। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ 29 ਨਵੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਅਮਲੋਹ ਵਿਖੇ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਦੇ ਨਿਯੋਜਕਾਂ ਵੱਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ।
ਉਕਤ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਦੁਪਿਹਰ 01:00 ਵਜੇ ਤੱਕ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਪ੍ਰਾਰਥੀਆਂ ਦੀ ਉਮਰ 16 ਸਾਲ ਤੋਂ 40 ਸਾਲ ਹੈ ਅਤੇ ਉਨ੍ਹਾਂ ਨੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਆਪਣਾ ਨਾਮ ਦਰਜ਼ ਨਹੀਂ ਕਰਵਾਇਆ ਉਹ ਆਪਣੇ ਅਸਲ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆਂ ਇੱਕ-ਇੱਕ ਫੋਟੋ ਕਾਪੀਆਂ ਲੈ ਕੇ ਇਸ ਕੈਂਪ ਵਿੱਚ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਨਾਲ ਸਬੰਧਤ ਸਕੀਮਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਪ੍ਰਾਰਥੀ ਨੌਕਰੀ ਦੇ ਚਾਹਵਾਨ ਹਨ ਉਹ ਆਪਣੇ ਅਸਲ ਸਰਟੀਫਿਕੇਟ ਲੈ ਕੇ ਸਬੰਧਤ ਬਲਾਕ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਦੇ ਹੈਲਪਲਾਈਨ ਨੰ: 62801-93527 ਤੇ ਸੰਪਰਕ ਕਰ ਸਕਦੇ ਹੋ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
