
ਚੰਡੀਗੜ੍ਹ, 29 ਨਵੰਬਰ (ਹਿ. ਸ.)। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇੱਕ ਵਾਰ ਫਿਰ ਸਰਹੱਦ ’ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬੀ. ਐੱਸ. ਐੱਫ. ਪੰਜਾਬ ਫਰੰਟੀਅਰ ਅਨੁਸਾਰ ਵਿਸ਼ੇਸ਼ ਖੂਫੀਆ ਜਾਣਕਾਰੀ ਦੇ ਆਧਾਰ ’ਤੇ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਇਲਾਕਿਆਂ ’ਚ ਸਰਚ ਅਭਿਆਨ ਚਲਾਇਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਪਿੰਡ ਰਣੀਆ ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਤੋਂ ਹੈਰੋਇਨ ਦੇ 2 ਪੈਕੇਟ, ਜਿਨ੍ਹਾਂ ਦਾ ਵਜ਼ਨ ਲਗਭਗ 1 ਕਿਲੋ ਹੈ, ਜ਼ਬਤ ਕੀਤੇ। ਇਹ ਸਪੱਸ਼ਟ ਸੀ ਕਿ ਇਨ੍ਹਾਂ ਨੂੰ ਛੋਟੇ ਡਰੋਨ ਦੀ ਮਦਦ ਨਾਲ ਸੁੱਟਿਆ ਗਿਆ ਸੀ। ਸੁਰੱਖਿਆ ਜਾਂਚ ਤੋਂ ਬਾਅਦ ਦੋਵੇਂ ਪੈਕਟ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋ ਛੋਟੇ ਪੈਕੇਟ ਇੱਕ ਸਫ਼ੈਦ ਲਿਫ਼ਾਫ਼ੇ ਵਿੱਚ ਸਨ। ਫਿਲਹਾਲ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ। ਪਾਕਿਸਤਾਨੀ ਸਮੱਗਲਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਕੋਸ਼ਿਸ਼ ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
