
ਮੇਰਠ, 30 ਨਵੰਬਰ (ਹਿ.ਸ.)। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ ਨੂੰ ਕਿਹਾ ਕਿ ਮੇਰਠ ਤੋਂ ਲਖਨਊ ਅਤੇ ਪ੍ਰਯਾਗਰਾਜ ਲਈ ਨਵੀਂ ਟਰੇਨ ਚੱਲੇਗੀ। ਹਸਤਿਨਾਪੁਰ ਤੋਂ ਬਿਜਨੌਰ ਤੱਕ ਨਵੀਂ ਰੇਲਵੇ ਲਾਈਨ ਸ਼ੁਰੂ ਕਰਨ ਦਾ ਟੀਚਾ ਹੈ। ਮੇਰਠ ਸਿਟੀ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਬਣਾਇਆ ਜਾਵੇਗਾ।
ਰੇਲ ਮੰਤਰੀ ਵੈਸ਼ਨਵ ਵਿਕਸਿਤ ਭਾਰਤ ਸੰਕਲਪ ਯਾਤਰਾ ‘ਚ ਹਿੱਸਾ ਲੈਣ ਲਈ ਮੇਰਠ ਪਹੁੰਚੇ। ਸੰਸਦ ਮੈਂਬਰ ਰਾਜਿੰਦਰ ਅਗਰਵਾਲ ਦੇ ਚਾਣਕਿਆਪੁਰੀ ਨਿਵਾਸ ‘ਤੇ ਕੇਂਦਰੀ ਮੰਤਰੀ ਦਾ ਸਵਾਗਤ ਕੀਤਾ ਗਿਆ। ਰੇਲ ਮੰਤਰੀ ਨੇ ਮੇਰਠ ਸਿਟੀ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ। ਰੇਲ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ 2024 ਵਿੱਚ ਮੇਰਠ ਤੋਂ ਲਖਨਊ ਅਤੇ ਪ੍ਰਯਾਗਰਾਜ ਲਈ ਨਵੀਂ ਰੇਲਗੱਡੀ ਸ਼ੁਰੂ ਹੋਵੇਗੀ। ਹਸਤਿਨਾਪੁਰ ਸਾਡੇ ਇਤਿਹਾਸ ਅਤੇ ਸੱਭਿਆਚਾਰ ਦਾ ਹਿੱਸਾ ਹੈ। ਹਸਤਿਨਾਪੁਰ ਤੋਂ ਬਿਜਨੌਰ ਤੱਕ ਨਵੀਂ ਰੇਲਵੇ ਲਾਈਨ ਵਿਛਾਈ ਜਾਵੇਗੀ। ਇਸ ਦੀ ਡੀਪੀਆਰ ਤਿਆਰ ਕੀਤੀ ਜਾ ਰਹੀ ਹੈ। ਮੇਰਠ ਸਿਟੀ ਰੇਲਵੇ ਸਟੇਸ਼ਨ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਸੰਕਲਪ ਲਿਆ ਗਿਆ ਹੈ। ਰੇਲਵੇ ਸਟੇਸ਼ਨ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।
ਰੇਲ ਮੰਤਰੀ ਨੇ ਜਿਮਖਾਨਾ ਮੈਦਾਨ ਵਿੱਚ ਆਯੋਜਿਤ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਘਰਾਂ ਦੀਆਂ ਚਾਬੀਆਂ ਸੌਂਪੀਆਂ। ਕੇਂਦਰੀ ਮੰਤਰੀ ਨੇ ਭਾਜਪਾ ਦੇ ਜਨਤਕ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
