ਨਵੀਂ ਦਿੱਲੀ, 04 ਦਸੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਸੋਮਵਾਰ) ਮਹਾਰਾਸ਼ਟਰ ਦੇ ਸਿੰਧੂਦੁਰਗ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕਰਨਗੇ। ਜ਼ਿਕਰਯੋਗ ਹੈ ਕਿ ਅੱਜ ਮਹਾਰਾਸ਼ਟਰ ਦੇ ਸਿੰਧੂਦੁਰਗ ਕਿਲੇ ‘ਚ ਜਲ ਸੈਨਾ ਦਿਵਸ ਮਨਾਇਆ ਜਾਵੇਗਾ। ਇਸ ਕਿਲ੍ਹੇ ਦੀ ਨੀਂਹ 1664 ਵਿੱਚ ਮਰਾਠਾ ਰਾਜਾ ਸ਼ਿਵਾਜੀ ਮਹਾਰਾਜ ਨੇ ਸਿੰਧੂਦੁਰਗ ਜ਼ਿਲ੍ਹੇ ਦੇ ਮਾਲਵਨ ਤਾਲੁਕਾ ਦੇ ਨੇੜੇ ਅਰਬ ਸਾਗਰ ਵਿੱਚ ਇੱਕ ਟਾਪੂ ਉੱਤੇ ਰੱਖੀ ਸੀ।
ਭਾਰਤੀ ਜਨਤਾ ਪਾਰਟੀ ਨੇ ਐਕਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦੇ ਨਾਲ ਪ੍ਰੋਗਰਾਮ ਦੇ ਵੇਰਵੇ ਸਾਂਝੇ ਕੀਤੇ ਹਨ। ਉਹ ਸ਼ਾਮ 4:15 ‘ਤੇ ਸਿੰਧੂਦੁਰਗ ਪਹੁੰਚਣਗੇ ਅਤੇ ਰਾਜਕੋਟ ਦੇ ਕਿਲੇ ‘ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸਿੰਧੂਦੁਰਗ ਵਿੱਚ ਜਲ ਸੈਨਾ ਦਿਵਸ 2023 ਦੇ ਸਮਾਰੋਹ ਵਿੱਚ ਹਿੱਸਾ ਲੈਣਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
