ਨਵੀਂ ਦਿੱਲੀ, 06 ਦਸੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ (ਬੁੱਧਵਾਰ) ਸਵੇਰੇ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਮਹਾਪਰਿਨਿਰਵਾਨ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਨੇ ਆਪਣੇ ਅਧਿਕਾਰਤ ਐਕਸ ਹੈਂਡਲ ‘ਤੇ ਉਨ੍ਹਾਂ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ‘ਪੂਜਨੀਕ ਬਾਬਾ ਸਾਹਿਬ ਭਾਰਤੀ ਸੰਵਿਧਾਨ ਦੇ ਨਿਰਮਾਤਾ ਹੋਣ ਦੇ ਨਾਲ-ਨਾਲ ਸਮਾਜਿਕ ਸਦਭਾਵਨਾ ਦੇ ਅਮਰ ਪੁਜਾਰੀ ਸਨ। ਉਨ੍ਹਾਂ ਨੇ ਆਪਣਾ ਜੀਵਨ ਸ਼ੋਸ਼ਿਤਾਂ ਅਤੇ ਵਾਂਝੇ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਮਹਾਪਰਿਨਿਰਵਣ ਦਿਵਸ ‘ਤੇ ਉਨ੍ਹਾਂ ਨੂੰ ਮੇਰਾ ਨਮਨ। ਭਾਜਪਾ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਕਿਹਾ – ‘ਅਸੀਂ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ ਮਹਾਪਰਿਨਿਰਵਾਨ ਦਿਵਸ ‘ਤੇ ਕੋਟਿਨ-ਕੋਟਿ ਨਮਨ। ‘
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
