ਨਵੀਂ ਦਿੱਲੀ, 08 ਦਸੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ 24 ਘੰਟਿਆਂ ‘ਚ ਬ੍ਰੈਂਟ ਕਰੂਡ ਦੀ ਕੀਮਤ 76 ਡਾਲਰ ਪ੍ਰਤੀ ਬੈਰਲ ਅਤੇ ਡਬਲਯੂ.ਟੀ.ਆਈ. ਕਰੂਡ ਦੀ ਕੀਮਤ 71 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ ਦੀ ਕੀਮਤ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਪੰਜਵੇਂ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 1.13 ਡਾਲਰ ਜਾਂ 1.53 ਫੀਸਦੀ ਦੇ ਵਾਧੇ ਨਾਲ 75.18 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਉਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ 1.02 ਡਾਲਰ ਜਾਂ 1.47 ਫੀਸਦੀ ਦੇ ਵਾਧੇ ਨਾਲ 70.35 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
