ਇੰਫਾਲ (ਮਣੀਪੁਰ), 08 ਦਸੰਬਰ (ਹਿ.ਸ.)। ਅਫੀਮ ਦੀ ਖੇਤੀ ਵਿਰੁੱਧ ਮਣੀਪੁਰ ਪੁਲਿਸ ਦੀ ਮੁਹਿੰਮ ਜਾਰੀ ਹੈ। ਇਸ ਸਬੰਧ ਵਿਚ ਪੁਲਿਸ ਨੇ ਉਖਰੁਲ ਜ਼ਿਲ੍ਹੇ ਦੇ ਪਹਾੜੀ ਇਲਾਕੇ ਖਾਮਾਸੋਮ ਪਿੰਡ ਦੇ ਆਸ-ਪਾਸ ਦੇ ਇਲਾਕਿਆਂ ਵਿਚ ਅਫੀਮ ਦੀ ਖੇਤੀ ਨੂੰ ਨਸ਼ਟ ਕਰਨ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ। ਮਣੀਪੁਰ ਪੁਲਿਸ ਨੇ ਅੱਜ ਦੱਸਿਆ ਕਿ ਇਸ ਅਪਰੇਸ਼ਨ ਵਿੱਚ ਕਰੀਬ 60 ਏਕੜ ਅਫੀਮ ਦੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮਣੀਪੁਰ ਦੇ ਪਹਾੜੀ ਇਲਾਕਿਆਂ ‘ਚ ਅਫੀਮ ਦੀ ਖੇਤੀ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਾਲ ਹੁਣ ਤੱਕ ਸੈਂਕੜੇ ਹੈਕਟੇਅਰ ਤੋਂ ਵੱਧ ਅਫੀਮ ਦੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਇਨ੍ਹਾਂ ਖੇਤਾਂ ਨੂੰ ਨਸ਼ਟ ਕਰਨਾ ਮਣੀਪੁਰ ਪੁਲਿਸ ਦੇ ਨਾਲ-ਨਾਲ ਅਸਾਮ ਰਾਈਫਲਜ਼ ਦੇ ਜਵਾਨਾਂ ਲਈ ਵੀ ਵੱਡੀ ਚੁਣੌਤੀ ਸਾਬਤ ਹੋ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
