ਕਾਬੁਲ, 12 ਦਸੰਬਰ (ਹਿ. ਸ.)। ਅਫਗਾਨਿਸਤਾਨ ‘ਚ ਅੱਜ (ਮੰਗਲਵਾਰ) ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਹ ਜਾਣਕਾਰੀ ਦਿੱਤੀ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਅੱਜ ਸਵੇਰੇ 7.35 ਵਜੇ ਆਇਆ। ਫਿਲਹਾਲ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਵੀ ਅਫਗਾਨਿਸਤਾਨ ਦੇ ਫੈਜ਼ਾਬਾਦ ‘ਚ 4.4 ਤੀਬਰਤਾ ਦਾ ਭੂਚਾਲ ਆਇਆ ਸੀ। ਇਹ ਭੂਚਾਲ ਫੈਜ਼ਾਬਾਦ ਦੇ ਦੱਖਣ-ਪੂਰਬ ਵਿਚ ਕਰੀਬ 180 ਕਿਲੋਮੀਟਰ ਦੀ ਡੂੰਘਾਈ ਵਿਚ ਆਇਆ। ਅਕਤੂਬਰ ਵਿੱਚ ਅਫਗਾਨਿਸਤਾਨ ਵਿੱਚ ਆਏ ਭੂਚਾਲ ਵਿੱਚ 4,000 ਤੋਂ ਵੱਧ ਲੋਕ ਮਾਰੇ ਗਏ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
