ਰਾਏਪੁਰ, 13 ਦਸੰਬਰ (ਹਿ.ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (ਬੁੱਧਵਾਰ) ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਹੋਣਗੇ। ਉਨ੍ਹਾਂ ਦੀ ਮੌਜੂਦਗੀ ‘ਚ ਸੂਬੇ ਦੀ ਨਵੀਂ ਭਾਜਪਾ ਸਰਕਾਰ ਸਹੁੰ ਚੁੱਕੇਗੀ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਛੱਤੀਸਗੜ੍ਹ ਅਤੇ ਭਾਜਪਾ ਵਿਧਾਇਕ ਦਲ ਦੇ ਨੇਤਾ ਵਿਸ਼ਨੂੰਦੇਵ ਸਾਈ ਨੇ ਆਪਣੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਹੈ।
ਛੱਤੀਸਗੜ੍ਹ ਦੇ ਮੁੱਖ ਮੰਤਰੀ ਦਫ਼ਤਰ ਦੇ ਐਕਸ ਹੈਂਡਲ ‘ਤੇ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਨਮਾਨਜਨਕ ਮੌਜੂਦਗੀ ਵਿੱਚ ਨਵੀਂ ਸਰਕਾਰ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਦੀ ਅਗਵਾਈ ਵਿੱਚ ਸਹੁੰ ਚੁੱਕੇਗੀ। ਸਹੁੰ ਚੁੱਕ ਸਮਾਗਮ ਰਾਜਧਾਨੀ ਰਾਏਪੁਰ ਦੇ ਸਾਇੰਸ ਕਾਲਜ ਮੈਦਾਨ ਵਿੱਚ ਹੋਵੇਗਾ।
ਅੱਜ ਸ਼ਾਮ ਛੱਤੀਸਗੜ੍ਹ ਦੀ ਕਮਾਨ ਸੰਭਾਲਣ ਜਾ ਰਹੇ ਸਾਈ ਨੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣ ਲਈ ਰਾਏਪੁਰ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਧੰਨਵਾਦ ਕਰਦੇ ਹੋਏ ਐਕਸ ‘ਤੇ ਇਹ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸਹੁੰ ਚੁੱਕ ਸਮਾਗਮ ਲਈ ਸੂਬੇ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
