ਨਵੀਂ ਦਿੱਲੀ, 14 ਦਸੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ 24 ਘੰਟਿਆਂ ‘ਚ ਬ੍ਰੈਂਟ ਕਰੂਡ ਦੀ ਕੀਮਤ 75 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਹਾਲਾਂਕਿ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਰਾਜਧਾਨੀ ਦਿੱਲੀ ‘ਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਚੇਨਈ ‘ਚ ਪੈਟਰੋਲ ਦੀ ਕੀਮਤ 102.63 ਰੁਪਏ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਚੌਥੇ ਦਿਨ ਸ਼ੁਰੂਆਤੀ ਕਾਰੋਬਾਰ ‘ਚ ਬ੍ਰੈਂਟ ਕਰੂਡ 0.22 ਡਾਲਰ ਜਾਂ 0.30 ਫੀਸਦੀ ਦੇ ਵਾਧੇ ਨਾਲ 74.48 ਡਾਲਰ ਪ੍ਰਤੀ ਬੈਰਲ ‘ਤੇ ਚੱਲ ਰਿਹਾ ਹੈ। ਇਸ ਦੇ ਨਾਲ ਹੀ ਵੈਸਟ ਟੈਕਸਾਸ ਇੰਟਰਮੀਡੀਏਟ ਕਰੂਡ ਵੀ 0.12 ਡਾਲਰ ਜਾਂ 0.17 ਫੀਸਦੀ ਦੇ ਵਾਧੇ ਨਾਲ 69.58 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
