
ਪੁੰਛ, 22 ਦਸੰਬਰ (ਹਿ. ਸ.)। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਵੀਰਵਾਰ ਸ਼ਾਮ ਨੂੰ ਫੌਜੀ ਵਾਹਨ ‘ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ‘ਚ ਸ਼ਹੀਦਾਂ ਦੀ ਗਿਣਤੀ ਵਧ ਕੇ ਪੰਜ ਹੋ ਗਈ ਹੈ। ਲਸ਼ਕਰ-ਏ-ਤੋਇਬਾ ਦੇ ਪਾਕਿਸਤਾਨ ਸਥਿਤ ਵਿੰਗ, ਪੀਪਲਜ਼ ਐਂਟੀ ਫਾਸੀਵਾਦੀ ਫਰੰਟ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਅਧਿਕਾਰੀਆਂ ਨੇ ਕਿਹਾ ਕਿ ਸੰਭਵ ਹੈ ਕਿ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਦੇ ਹਥਿਆਰ ਲੈ ਗਏ ਹੋਣ। ਅੱਤਵਾਦ ਵਿਰੋਧੀ ਆਪਰੇਸ਼ਨ ਜਾਰੀ ਹੈ ਅਤੇ ਅਧਿਕਾਰੀ ਖੇਤਰ ‘ਚ ਹੋਰ ਜਾਣਕਾਰੀ ਇਕੱਠੀ ਕਰਨ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਮਲੇ ਤੋਂ ਕੁਝ ਹਫ਼ਤੇ ਪਹਿਲਾਂ, ਰਾਜੌਰੀ ਜ਼ਿਲ੍ਹੇ ਦੇ ਨੇੜਲੇ ਬਾਜੀਮਲ ਜੰਗਲੀ ਖੇਤਰ ਦੀ ਧਰਮਸਾਲ ਪੱਟੀ ਵਿੱਚ ਗੋਲੀਬਾਰੀ ਵਿੱਚ ਦੋ ਕੈਪਟਨ ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ।
ਨਵੰਬਰ ਵਿੱਚ, ਰਾਜੌਰੀ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਅਫਗਾਨਿਸਤਾਨ ਤੋਂ ਉੱਚ ਸਿਖਲਾਈ ਪ੍ਰਾਪਤ ਲਸ਼ਕਰ-ਏ-ਤੋਇਬਾ ਕਮਾਂਡਰ ਕਵਾਰੀ ਸਮੇਤ ਦੋ ਅੱਤਵਾਦੀ ਮਾਰੇ ਗਏ ਸਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
