ਨਵੀਂ ਦਿੱਲੀ, 23 ਦਸੰਬਰ (ਹਿ. ਸ.)। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ ‘ਚ ਉਤਰਾਅ-ਚੜ੍ਹਾਅ ਜਾਰੀ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 80 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ ਦੀ ਕੀਮਤ ਲਗਭਗ 74 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੈ। ਹਾਲਾਂਕਿ ਸ਼ਨੀਵਾਰ ਨੂੰ ਜਨਤਕ ਖੇਤਰ ਦੀਆਂ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 96.72 ਰੁਪਏ, ਡੀਜ਼ਲ 89.62 ਰੁਪਏ, ਮੁੰਬਈ ‘ਚ ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ, ਕੋਲਕਾਤਾ ‘ਚ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ, ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਦੀ ਦਰ ‘ਤੇ ਉਪਲੱਬਧ ਹੈ।
ਕੌਮਾਂਤਰੀ ਬਾਜ਼ਾਰ ‘ਚ ਹਫਤੇ ਦੇ ਆਖਰੀ ਦਿਨ ਬ੍ਰੈਂਟ ਕਰੂਡ 0.32 ਡਾਲਰ ਜਾਂ 0.40 ਫੀਸਦੀ ਦੀ ਗਿਰਾਵਟ ਨਾਲ 79.07 ਡਾਲਰ ਪ੍ਰਤੀ ਬੈਰਲ ‘ਤੇ ਟਿਕਿਆ ਰਿਹਾ। ਉੱਥੇ ਹੀ ਵੈਸਟ ਟੈਕਸਾਸ ਇੰਟਰਮੀਡੀਏਟ (ਡਬਲਯੂਟੀਆਈ) ਕਰੂਡ ਵੀ 0.33 ਡਾਲਰ ਜਾਂ 0.45 ਫੀਸਦੀ ਡਿੱਗ ਕੇ 73.56 ਡਾਲਰ ਪ੍ਰਤੀ ਬੈਰਲ ‘ਤੇ ਬਣਿਆ ਹੋਇਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
