ਤਾਈਪੇ ਸਿਟੀ, 24 ਦਸੰਬਰ (ਹਿ. ਸ.)। ਦੱਖਣੀ ਚੀਨ ਸਾਗਰ ‘ਚ ਸਥਿਤ ਇਕ ਛੋਟੇ ਜਿਹੇ ਟਾਪੂ ਤਾਇਵਾਨ ‘ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ ਹੈ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸ ਨੇ ਦੱਸਿਆ ਕਿ ਐਤਵਾਰ ਸਵੇਰੇ 6.3 ਤੀਬਰਤਾ ਦਾ ਭੂਚਾਲ ਆਇਆ।
ਧਰਤੀ ਕੰਬਦੇ ਹੀ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਆਪਣੀ ਜਾਨ ਬਚਾਉਣ ਲਈ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲ ਕੇ ਸੁਰੱਖਿਅਤ ਥਾਵਾਂ ‘ਤੇ ਜਾਂਦੇ ਦੇਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਅਜੇ ਤੱਕ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸੁਰੱਖਿਆ ਕਾਰਨਾਂ ਕਰਕੇ ਪੁਰਾਣੀਆਂ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
