ਚੰਡੀਗੜ੍ਹ, 25 ਦਸੰਬਰ (ਹਿ. ਸ.)। ਚੰਡੀਗੜ੍ਹ ਵਿੱਚ ਇਕ ਭਰਾ ਨੇ ਹੀ ਆਪਣੇ ਭਰਾ ਦਾ ਕਤਲ ਕਰ ਦਿੱਤਾ, ਜਦੋਂ ਕਿ ਦੂਜਾ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਧਨਾਸ ਵਿੱਚ ਦੋ ਭਰਾਵਾਂ ਦੀ ਆਪਸ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।
ਇਸ ਦੌਰਾਨ ਦੋਵਾਂ ਵਿਚਕਾਰ ਹੋਇਆ ਝਗੜਾ ਖੂਨੀ ਰੂਪ ਧਾਰਨ ਕਰ ਗਿਆ। ਮ੍ਰਿਤਕ ਦੀ ਲਾਸ਼ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਦੂਜੇ ਨੂੰ ਸੱਟਾਂ ਲੱਗਣ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
