ਸ੍ਰੀਨਗਰ, 26 ਦਸੰਬਰ (ਹਿ. ਸ.)। ਲੇਹ ਅਤੇ ਲੱਦਾਖ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅੰਕੜਿਆਂ ਅਨੁਸਾਰ ਸਵੇਰੇ 4.33 ਵਜੇ ਰਿਕਟਰ ਪੈਮਾਨੇ ‘ਤੇ 4.5 ਦੀ ਤੀਬਰਤਾ ਵਾਲਾ ਭੂਚਾਲ ਆਇਆ। ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ।
ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਅੰਦਰ ਸੀ। ਇਸ ਦਾ ਅਕਸ਼ਾਂਸ਼ 34.73 ਡਿਗਰੀ ਉੱਤਰ ਅਤੇ ਲੰਬਕਾਰ 77.07 ਡਿਗਰੀ ਪੂਰਬ ਸੀ। ਲੱਦਾਖ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਕਿਸ਼ਤਵਾੜ ਇਲਾਕੇ ‘ਚ ਭੂਚਾਲ ਰਾਤ 1:10 ਵਜੇ ਆਇਆ, ਜਿਸ ਦੀ ਤੀਬਰਤਾ 3.7 ਮਾਪੀ ਗਈ ਅਤੇ ਇਸ ਦੀ ਡੂੰਘਾਈ 5 ਕਿਲੋਮੀਟਰ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
